Farmers’ organizations of : ਮੋਗਾ : ਖੇਤੀ ਵਿਰੋਧੀ ਆਰਡੀਨੈਂਸਾਂ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਚਲਾਉਣ ਦਾ ਐਲਾਨ ਕੀਤਾ ਹੈ। ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਅਤੇ ਜਨਰਲ ਸਕੱਤਰ ਗੁਰਮੀਤ ਮਹਿਮਾ ਨੇ ਕਿਹਾ ਕਿ ਪੰਜਾਬ ਦੀਆਂ ਹੇਠ ਲਿਖੀਆਂ ਸਮੁੱਚੀਆਂ ਜਥੇਬੰਦੀਆਂ ਮੀਟਿੰਗ ਵਿੱਚ ਸ਼ਾਮਲ ਹੋਈਆਂ । ਅੱਜ ਦੀ ਮੀਟਿੰਗ ਵਿੱਚ ਪੰਜਾਬ ਦੀਆਂ 31 ਜਥੇਬੰਦੀਆਂ ਸ਼ਾਮਲ ਹੋਈਆਂ ਅਤੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਕੀਤਾ ਜਾਵੇਗਾ। ਪੰਜਾਬ ਦੇ ਸਮੂਹ ਵਸਨੀਕਾਂ ਨੂੰ ਇਸ ਬੰਦ ਲਈ ਪੁਰਜ਼ੋਰ ਸਹਿਯੋਗ ਦੀ ਅਪੀਲ ਕੀਤੀ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24, 25 ਅਤੇ 26 ਨੂੰ ਰੇਲ ਮਾਰਗ ਜਾਮ ਕਰਨ ਦੀ ਹਮਾਇਤ ਕੀਤੀ ਗਈ। ਕੱਲ੍ਹ 20 ਸਤੰਬਰ ਨੂੰ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਮੋਦੀ ਸਰਕਾਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਮੀਤ ਪ੍ਰਧਾਨ ਲਾਲ ਸਿੰਘ ਗੋਲੇਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਅਤੇ ਪਰੈਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਕਿਸਾਨੀ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਭਿੱਖੀ, ਗੋਰਾ ਸਿੰਘ ਭੈਣੀਬਾਘਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਾਂਭਰ, ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਸੂਬਾ ਕਾਰਜਕਾਰੀ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਧਰਮਕੋਟ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ, ਭਾਰਤੀ ਕਿਸਾਨ ਯੂਨੀਅਨ ਮਾਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਰਾਹਮਕੇ, ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਇੰਡੀਅਨ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ, ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਕਮੇਟੀ ਜਸਵੰਤ ਸਿੰਘ ਪਠਾਨਕੋਟ, ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਹੜ ਸਿੰਘ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਝੱਬਰ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਦੋਆਬਾ ਕਿਸਾਨ ਕਮੇਟੀ ਹਰਸ਼ਮਿੰਦਰ ਸਿੰਘ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ, ਜੈ ਕਿਸਾਨ ਅੰਦੋਲਨ ਦੇ ਪੰਜਾਬ ਪ੍ਰਧਾਨ ਗੁਰਬਖ਼ਸ਼ ਸਿੰਘ ਬਰਨਾਲਾ ਪੰਜਾਬ ਕਿਸਾਨ ਸਭਾ ਦੇ ਮੇਜਰ ਸਿੰਘ ਪੂਨੀਆ ਨੇ ਕਿਹਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਲਿਆਂਦੇ ਆਰਡੀਨੈਂਸਾਂ ਨੂੰ ਲੋਕ ਸਭਾ ਦੇ ਇਜਲਾਸ ਵਿੱਚ ਬਹੁਸੰਮਤੀ ਨਾਲ ਬਿੱਲ ਪਾਸ ਕੀਤੇ ਜਾ ਰਹੇ ਹਨ। ਬਿਜਲੀ ਬਿੱਲ 2020 ਨੂੰ ਲਾਗੂ ਕਰਕੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ। ਕਾਰਪੋਰੇਟ ਕੰਪਨੀਆਂ ਨੂੰ ਮੁਨਾਫ਼ੇ ਦੇਣ ਲਈ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਦੋਂ ਕਿ ਕੱਚਾ ਤੇਲ 34 ਰੁਪਏ ਬਿੱਲ ਤੋਂ ਵੀ ਥੱਲੇ ਹੈ ਅਤੇ ਪੂਰੇ ਭਾਰਤ ਵਿੱਚ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਇਨ੍ਹਾਂ ਲੋਕ ਮਾਰੂ, ਖੇਤੀ ਮਾਰੂ ਫੈਸਲਿਆਂ ਖਿਲਾਫ 5 ਜੂਨ ਤੋਂ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਅੱਡ ਅੱਡ ਰੂਪਾਂ ਵਿੱਚ ਸੰਘਰਸ਼ ਲੜਿਆ ਜਾ ਰਿਹਾ ਸੀ। ਅੱਜ ਪੰਜਾਬ ਦੀ ਕਿਸਾਨ ਲਹਿਰ ਨੇ ਚੰਗਾ ਫੈਸਲਾ ਕਰਦਿਆਂ ਇਕਜੁੱਟ ਸੰਘਰਸ਼ ਦਾ ਐਲਾਨ ਕੀਤਾ ਹੈ। ਇਹ ਹਾਲਤਾਂ ਦੀ ਲੋੜ ਹੈ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ ਪਰ ਕਾਰਪੋਰੇਟ ਘਰਾਣਿਆਂ ਦੇ ਪੱਖ ਦੇ ਫ਼ੈਸਲੇ ਲਾਗੂ ਕਰ ਰਹੀ ਹੈ ਇਨ੍ਹਾਂ ਆਰਡੀਨੈਂਸਾਂ ਦੇ ਕਾਨੂੰਨ ਬਣ ਜਾਣ ਤੋਂ ਬਾਅਦ ਕਿਸਾਨ ਜਿਹੜੇ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਹੋ ਜਾਣਗੇ।