ਕਿਸਾਨ ਇਕ ਵਾਰ ਫਿਰ ਤੋਂ ਵੱਡੇ ਅੰਦੋਲਨ ਦੀ ਤਿਆਰੀ ਵਿਚ ਹਨ। 18 ਕਿਸਾਨ ਮਜ਼ਦੂਰ ਸੰਗਠਨਾਂ ਤੇ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਵਿਚ ਕਿਸਾਨ ਭਵਨ ਚੰਡੀਗੜ੍ਹ ਵਿਚ ਬੈਠਕ ਹੋਈ। ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿਚ 2 ਵੱਡੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਪੰਧੇਰ ਤੇ ਡੱਲੇਵਾਲ ਨੇ ਕਿਹਾ ਕਿ ਭਾਰਤ ਪੱਧਰ ‘ਤੇ ਕਿਸਾਨ ਸੰਗਠਨ ਕੇਂਦਰ ਸਰਕਾਰ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਹੀ ਮੰਗਾਂ ਮੰਨਵਾਉਣ ਲਈ ਵੱਡੇ ਸੰਘਰਸ਼ ਦੀ ਤਿਆਰੀ ਕਰ ਰਹੇ ਹਨ।ਇਸੇ ਤਰ੍ਹਾਂ 2 ਜਨਵਰੀ ਨੂੰ ਮਾਝਾ ਦੇ ਅੰਮ੍ਰਿਤਸਰ ਵਿਚ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਮਾਲਵਾ ਦੇ ਬਰਨਾਲਾ ਵਿਚ ਲੱਖਾਂ ਲੋਕ ਇਕੱਠੇ ਹੋਣਗੇ ਤੇ ਆਪਣੀਆਂ ਮੰਗਾਂ ਸਰਕਾਰ ਸਾਹਮਣੇ ਰੱਖਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਦੋਵੇਂ ਮੰਚਾਂ ਤੋਂ ਕੇਂਦਰ ਸਰਕਾਰ ਤੋਂ ਸਾਰੀਆਂ ਫਸਲਾਂ ਲਈ MSP ਗਾਰੰਟੀ ਕਾਨੂੰਨ ਬਣਾਉਣ ਤੇ ਸਾਰੀਆਂ ਫਸਲਾਂ ਦੇ ਰੇਟ ਡਾ.ਸਵਾਮੀਨਾਥਨ ਕਮਿਸ਼ਨ ਦੇ ਨਿਰਦੇਸ਼ ਅਤੇ C2+50% ਫਾਰਮੂਲੇ ਦੇ ਅਨੁਸਾਰ ਦੇਣੇ, ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਕਰਨ ਦੀ ਮੰਗ ਚੁੱਕੀ ਜਾਵੇਗੀ। ਇਸ ਤੋਂ ਇਲਾਵਾ ਪਿਛਲੇ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਦੇ ਹਤਿਆਰਿਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇ, ਅਜੇ ਮਿਸ਼ਰਾ ਨੂੰ ਕੈਬਨਿਟ ਤੋਂ ਬਰਖਾਸਤ ਕਰਨਾ ਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀਆਂ ਮੰਗਾਂ ਹਨ ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, BJP ਵਿਧਾਇਕ ਦਲ ਦੀ ਬੈਠਕ ‘ਚ ਮਿਲੀ ਮਨਜ਼ੂਰੀ
ਦਿੱਲੀ ਮੋਰਚੇ ਸਣੇ ਦੇਸ਼ ਭਰ ਵਿਚ ਹੋਏ ਸਾਰੇ ਅੰਦੋਲਨਾਂ ਦੌਰਾਨ ਕਿਸਾਨਾਂ ‘ਤੇ ਪਾਏ ਗਏ ਸਾਰੇ ਮੁਕੱਦਮੇ ਰੱਦ ਕੀਤੇ ਜਾਣ ਦੀ ਮੰਗ ਵੀ ਕਿਸਾਨਾਂ ਨੇ ਰੱਖੀ ਹੈ। ਉਨ੍ਹਾਂ ਕਿਹਾ ਕਿ ਉਪਭੋਗਤਾ ਨੂੰ ਭਰੋਸੇ ਵਿਚ ਲਏ ਬਿਨਾਂ ਬਿਜਲੀ ਖੇਤਰ ਦਾ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ ਦਾ ਲਾਗੂ ਨਾ ਕਰਨ ‘ਤੇ ਵੀ ਸਹਿਮਤੀ ਬਣੀ ਸੀ ਪਰ ਇਨ੍ਹਾਂ ਮੁੱਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –