Father remanded in : ਜਲੰਧਰ : ਵੀਰਵਾਰ ਸਵੇਰੇ ਲਗਭਗ 9.30 ਵਜੇ ਕੂੜੇ ਦੇ ਢੇਰ ਤੋਂ ਮਿਲੇ ਨਵਜੰਮੇ ਬੱਚੇ ਦੀ ਸ਼ਨੀਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਮੌਤ ਹੋ ਜਾਣ ਤੋਂ ਬਾਅਦ ਦੋਸ਼ੀ ਪਿਓ ਮੁਕੇਸ਼ ਨੂੰ ਪੁਲਿਸ ਨੇ ਕੋਰਟ ਵਿਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦੋਂ ਕਿ ਮਾਂਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਦੋਸ਼ੀ ਮਾਂ ਦਾ ਇਲਾਜ ਖਤਮ ਹੋਣ ਤੋਂ ਬਾਅਦ ਉਸ ਨੂੰ ਵੀ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
ਦੋਸ਼ੀ ਪਿਓ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਨੇ 2 ਦਿਨ ਦੀ ਜਾਂਚ ਤੋਂ ਬਾਅਦ ਮਾਮਲਾ ਟ੍ਰੇਸ ਕਰਕੇ ਮੁਕੇਸ਼ ਨੂੰ ਗ੍ਰਿਫਤਾਰ ਕੀਤਾ। ਸ਼ੁਰੂਆਤੀ ਪੁੱਛਗਿਛ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਮਾਮਲਾ ਨਾਜਾਇਜ਼ ਸਬੰਧਾਂ ਦਾ ਹੈ। ਮਾਂ ਬਣੀ 18 ਸਾਲਾ ਲੜਕੀ ਨੇ ਬਾਥਰੂਮ ਵਿਚ ਬੱਚੇ ਨੂੰ ਜਨਮ ਦੇਣਤੋਂ ਬਾਅਦ ਖੁਦ ਹੀ ਕੂੜੇ ਦੇ ਢੇਰ ਵਿਚ ਸੁੱਟ ਆਈ ਸੀ।
ਪੁਲਿਸ ਵਲੋਂ ਦੋਸ਼ੀਆਂ ਖਿਲਾਫ ਧਾਰਾ 315 ਅਤੇ 317 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰੇਮੀ ਤੇ ਪ੍ਰੇਮਿਕਾ ਦੇ ਡੀ. ਐੱਨ. ਏ. ਜਾਂਚ ਲਈ ਭੇਜ ਦਿੱਤੇ ਹਨ ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਮੁਕੇਸ਼ ਦਾ ਕਹਿਣਾਹੈ ਕਿ ਲੜਕੀ ਉਸ ਨੂੰ ਬਿਨਾਂ ਦੱਸੇ ਚੁੰਨੀ ਵਿਚ ਬੱਚੇ ਲਪੇਟ ਕੇ ਕੂੜੇ ਦੇ ਢੇਰ ਵਿਚ ਸੁੱਟ ਗਈ ਸੀ। 3 ਘੰਟੇ ਬਾਅਦ ਜਦੋਂ ਪਤਾ ਲੱਗਾ ਕਿ ਬੱਚਾ ਜਿਊਂਦਾ ਹੈ ਤਾਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।