ਪੰਜਾਬ ਦੇ ਲੁਧਿਆਣਾ ‘ਚ ਐਤਵਾਰ ਨੂੰ ਚੰਡੀਗੜ੍ਹ ਰੋਡ ‘ਤੇ ਚੱਲਦੀ ਕਾਰ ‘ਚ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ, ਮੌਕੇ ‘ਤੇ ਮੌਜੂਦ ਲੋਕਾਂ ਨੇ ਕਾਰ ‘ਚ ਸਵਾਰ 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਲੋਕਾਂ ਨੇ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਇਸ ਤੋਂ ਪਹਿਲਾਂ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਚੰਡੀਗੜ੍ਹ ਰੋਡ ਤੋਂ ਸਮਰਾਲਾ ਚੌਕ ਵੱਲ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਕਾਰ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਸ ਤੋਂ ਪਹਿਲਾਂ ਕਿ ਕਾਰ ਚਾਲਕ ਨੂੰ ਸੰਭਲਣ ਦਾ ਮੌਕਾ ਮਿਲਦਾ, ਕਾਰ ‘ਚ ਅੱਗ ਵਧਣ ਲੱਗ ਗਈ। ਗ਼ਨੀਮਤ ਰਹੀ ਕੇ ਮੌਕੇ ‘ਤੇ ਮੌਜਦ ਲੋਕਾਂ ਨੇ ਕਾਰ ਚਾਲਾਕ ਸਮੇਤ 5 ਲੋਕਾਂ ਨੂੰ ਕਾਰ ‘ਚੋਂ ਬਾਹਰ ਕੱਢਿਆ।
ਇਹ ਵੀ ਪੜ੍ਹੋ : ਹੀਟਰ ਬਣਿਆ ਸੁੱਤੇ ਪਏ ਪਰਿਵਾਰ ਲਈ ਕਾਲ, ਦਮ ਘੁਟਣ ਨਾਲ ਪਤੀ-ਪਤਨੀ ਸਣੇ 4 ਦੀ ਗਈ ਜਾਨ
ਇਸ ਦੇ ਨਾਲ ਹੀ ਕਾਰ ਨੂੰ ਅੱਗ ਲੱਗੀ ਦੇਖ ਕੇ ਆਸ-ਪਾਸ ਦੇ ਦੁਕਾਨਦਾਰਾਂ ‘ਚ ਭਗਦੜ ਮੱਚ ਗਈ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਇਸ ਸਬੰਧੀ ਸੂਚਨਾ ਦਿੱਤੀ ਅਤੇ ਪਾਣੀ ਆਦਿ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਦੇ ਆਉਣ ‘ਤੋਂ ਪਹਿਲਾ ਹੀ ਲੋਕਾਂ ਨੇ ਅੱਗ ‘ਤੇ ਕਾਬੂ ਪਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ‘ਤੇ ਮੌਜਦ ਭੀੜ ਨੂੰ ਹਟਾਇਆ ਅਤੇ ਆਵਾਜ਼ਾਈ ਨੂੰ ਚਾਲੂ ਕੀਤਾ।
ਵੀਡੀਓ ਲਈ ਕਲਿੱਕ ਕਰੋ -: