Flag hoisted prematurely : ਅੱਜ ਆਜ਼ਾਦੀ ਦਿਹਾੜਾ ਹੈ। 15 ਅਗਸਤ ਵਾਲੇ ਦਿਨ ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਅੱਜ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਪਰ ਅੱਜ ਨਗਰ ਕੌਂਸਲ ਤਪਾ ਵਿਖੇ ਅਧਿਕਾਰੀਆਂ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ ਜਿਥੇ ਸਮੇਂ ਤੋਂ ਪਹਿਲਾਂ ਹੀ ਝੰਡਾ ਲਹਿਰਾ ਦਿੱਤਾ ਗਿਆ। ਝੰਡਾ ਲਹਿਰਾਉਣ ਦਾ ਸਮਾਂ 7.58 ਦਾ ਸੀ ਜਦ ਕਿ ਝੰਡਾ 7.54 ‘ਤੇ ਹੀ ਲਹਿਰਾ ਦਿੱਤਾ ਗਿਆ। ਜਦੋਂ ਇਸ ਸਬੰਧ ਵਿਚ ਤਹਿਸੀਲਦਾਰ ਤੋਂ ਪੁੱਛਿਆ ਗਿਆ ਤਾਂ ਉਹ ਇਸ ਬਾਰੇ ਕੋਈ ਸੰਤੁਸ਼ਟੀ ਵਾਲਾ ਜਵਾਬ ਨਹੀਂ ਦੇ ਸਕੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਬੱਚਿਆਂ ਦਾ ਕੋਈ ਵੀ ਸੰਸਕ੍ਰਿਤਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ। 15 ਅਗਸਤ ਕਾਰਨ ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੋਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਆਜ਼ਾਦੀ ਦਿਵਸ ਮੌਕੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਪੁਲਿਸ ਮੈਡਲ ਹਾਸਲ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੇ ਬਦਲੇ ਇਹ ਪੁਲਿਸ ਮੈਡਲਾਂ ਦੇ ਹੱਕਦਾਰ ਸਨ।