Former AAP MLA : ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਹ ਵੀ ਖਬਰ ਮਿਲੀ ਹੈ ਕਿ ਜਰਨੈਲ ਸਿੰਘ ਕੋਰੋਨਾ ਤੋਂ ਪੀੜਤ ਸਨ। ਉਹ 1984 ਦੇ ਦੰਗਿਆਂ ਪ੍ਰਤੀ ਆਪਣਾ ਵਿਰੋਧ ਜ਼ਾਹਰ ਕਰਨ ਲਈ ਚਰਚਾ ਵਿੱਚ ਆਏ ਸਨ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਮੌਤ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਦੇਵੇ। ਉਨ੍ਹਾਂ ਕਿਹਾ ਕਿ ਸਮਾਜ ਨੂੰ ਦਿੱਤੇ ਯੋਗਦਾਨ ਲਈ ਜਰਨੈਲ ਸਿੰਘ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।