Four betel nut : ਉਤਰਾਖੰਡ ਦੀ ਪੁਲਿਸ ਨੇ ਇਕ ਹੋਟਲ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪੰਜਾਬ ਦੇ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨਾਲ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੇ ਇੱਕ ਵਪਾਰੀ ਦੀ ਸੁਪਾਰੀ ਲਈ ਹੋਈ ਹੈ ਅਤੇ ਉਸ ਦਾ ਕਤਲ ਕਰਨ ਆਏ ਹੋਏ ਹਨ। ਚਾਰੇ ਸ਼ਾਰਪ ਸ਼ੂਟਰ ਪੰਜਾਬ ਵਿਚ ਕਤਲ ਅਤੇ ਕਤਲ ਦੇ ਯਤਨ ਸਮੇਤ ਕਈ ਮਾਮਲਿਆਂ ਵਿੱਚ ਨਾਮਜ਼ਦ ਹਨ ਅਤੇ ਪੁਲਿਸ ਨੂੰ ਉਨ੍ਹਾਂ ਦੀ ਭਾਲ ਸੀ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਚਾਰਾਂ ਨੌਜਵਾਨਾਂ ਦੀਆਂ ਸ਼ੱਕੀ ਗਤੀਵਿਧੀਆਂ ਤੋਂ ਬਾਅਦ ਬਾਜਪੁਰ ਦੀ ਪੁਲਿਸ ਨੇ ਟ੍ਰੈਪ ਲਾ ਕੇ ਚਾਰਾਂ ਨੌਜਵਾਨਾਂ ਨੂੰ ਗ੍ਰਿਫਤਾਰ ਹੈ।
ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਗੁਰਦਾਸਪੁਰ ਜਿਲ੍ਹੇ ਦੇ ਪ੍ਰਿੰਸਪਾਲ ਸਿੰਘ, ਹਰਪਾਲ ਸਿੰਘ ਸੁਖਰਾਜ ਸਿੰਘ ਤੇ ਅੰਮ੍ਰਿਤਸਰ ਦੇ ਯੁਧਵੀਰ ਵਜੋਂ ਹੋਈ ਹੈ। ਨਾਲ ਹੀ ਇਨ੍ਹਾਂ ਦੀ ਮਦਦ ਕਰ ਰਹੇ ਤਿੰਨ ਸਥਾਨਕ ਵਿਅਕਤੀਆਂ ਜਗਜੀਤ ਸਿੰਘ, ਹਰਸ਼ੀਪ ਸਿੰਘ ਤੇ ਹਰਚਰਨ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁੱਛਗਿੱਛ ‘ਚ ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਪੰਜਾਬ ਤੋਂ ਇੱਥੇ ਕੁਲਦੀਪ ਸਿੰਘ ਕੇਡੀ ਨੇ ਬੁਲਾਇਆ ਹੈ ਅਤੇ ਉਨ੍ਹਾਂ ਨੂੰ ਪ੍ਰਮੁੱਖ ਵਪਾਰੀ ਕੁਲਵਿੰਦਰ ਸਿੰਘ ਕਿੰਦਾ ਦੇ ਕਤਲ ਦੀ ਸੁਪਾਰੀ ਦਿੱਤੀ ਗਈ ਸੀ। ਇਸ ਕੰਮ ਲਈ ਪੇਸ਼ਗੀ 50 ਹਜ਼ਾਰ ਰੁਪਏ ਦਿੱਤੀ ਗਈ ਸੀ ਪਰ ਪੁਲਿਸ ਨੇ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਕਿ ਡੀਲ ਕਿੰਨੇ ਵਿਚ ਤੈਅ ਹੋਈ ਸੀ।
ਇਨ੍ਹਾਂ ਸ਼ੂਟਰਾਂ ਤੋਂ ਪੰਜ ਦੇਸੀ ਪਿਤਸੌਲਾਂ ਅਤੇ 15 ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਹੁਣ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਸ਼ੂਟਰਾਂ ਨੂੰ ਮੰਗਲਵਾਰ ਨੂੰ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।