ਪੰਜਾਬ ਸਣੇ ਪੂਰਾ ਉੱਤਰ ਭਾਰਤ ਕੜਾਕੇ ਦੀ ਠੰਡ ਨਾਲ ਠਿਠੁਰ ਰਿਹਾ ਹੈ ਤਾਂ ਨਾਲ ਹੀ ਸੰਘਣੀ ਧੁੰਦ ਤੇ ਕੋਹਰਾ ਵੀ ਪੈ ਰਿਹਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਸਣੇ ਕਈ ਸੂਬਿਆਂ ਵਿਚ ਕੜਾਕੇ ਦੀ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੇ ਨਾਲ ਸੀਤ ਦਿਨ ਦੀ ਸਥਿਤੀ ਬਣੀ ਰਹੀ।
ਸੀਜ਼ਨ ਦਾ ਸਭ ਤੋਂ ਠੰਡਾ ਦਿਨ ਸ਼ੁੱਕਰਵਾਰ ਰਿਹਾ ਤੇ ਪਾਰ 1.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਅੰਮ੍ਰਿਤਸਰ ਸੂਬੇ ਦਾ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਉਥੇ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਸਾਧਾਰਨ ਤੋਂ 3 ਡਿਗਰੀ ਘੱਟ ਸੀ। ਵਿਜ਼ੀਬਿਲਟੀ ਵੀ ਜ਼ੀਰੋ ਰਹੀ। ਸੂਬੇ ਦੇ 8 ਸ਼ਹਿਰਾਂ ਦਾ ਨਿਊਨਤਮ ਤਾਪਮਾਨ 5 ਡਿਗਰੀ ਤੋਂ ਘੱਟ ਰਿਹਾ। ਹਰਿਆਣਾ ਦੇ ਹਿਸਾਰ ਵਿਚ ਤਾਪਮਾਨ (0.4 ਡਿਗਰੀ) ਜ਼ੀਰੋ ਦੇ ਕਰੀਬ ਪਹੁੰਚ ਗਿਆ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ‘ਤੇ ਸੰਘਣੀ ਧੁੰਦ ਦਾ ਰੈੱਡ ਅਲਰਟ ਵੀ ਜਾਰੀ ਕਰ ਦਿੱਤਾ ਹੈ। 16 ਜਨਵਰੀ ਤੱਕ ਮੌਸਮ ਇੰਝ ਹੀ ਰਹੇਗਾ।
ਇਹ ਵੀ ਪੜ੍ਹੋ : ਖਾਣਾ ਖਾਣ ਮਗਰੋਂ ਡਾਂਸ ਕਰਨਾ ਮੌ.ਤ ਨੂੰ ਸੱਦਾ ਦੇਣਾ! ਜਾਣੋ ਕੀ ਕਹਿਣਾ ਹੈ AIIMS ਦੇ ਡਾਕਟਰ ਦਾ
ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ ਤੇ ਬਠਿੰਡਾ ਵਿਚ ਇਸ ਸਰਦੀ ਦੇ ਸੀਜ਼ਨ ਵਿਚ ਪਹਿਲੀ ਵਾਰ ਵਿਜ਼ੀਬਿਲਟੀ ਜ਼ੀਰੋ ਰਹੀ। ਹੋਰ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ। ਸ਼ੁੱਕਰਵਾਰ ਨੂੰ ਉੱਤਰ ਪੂਰਬੀ ਹਵਾਵਾਂ ਚੱਲੀਆਂ ਜਿਸ ਨਾਲ ਕਈ ਜ਼ਿਲ੍ਹਿਆਂ ਵਿਚ ਵਿੰਡ ਚਿਲ ਵਰਗੀ ਸਥਿਤੀ ਰਹੀ।