ਲੁਧਿਆਣਾ – ਪੰਜਾਬ ਦੇ ਲੁਧਿਆਣਾ ਤੋਂ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਥਾਣਾ ਢਾਬਾ ਦੇ ਸੁੰਦਰਨਗਰ ਇਲਾਕੇ ‘ਚ 4 ਨੌਜਵਾਨਾਂ ਨੇ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ।
ਪੀੜਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੀ ਮਾਸੀ ਦੇ ਘਰ ਆਈ ਹੋਈ ਸੀ, ਜਿੱਥੇ ਉਸ ਦੀ ਮਾਸੀ ਦੀ ਜਾਣ-ਪਛਾਣ ਵਾਲੀ ਔਰਤ ਉਸ ਨੂੰ ਗੱਲਾਂ-ਗੱਲਾਂ ‘ਚ ਆਪਣੇ ਘਰ ਲੈ ਗਈ। ਇਸ ਦੌਰਾਨ ਉਸ ਨੇ ਲੜਕੀ ਨੂੰ ਕੋਈ ਨਸ਼ੀਲਾ ਪਦਾਰਥ ਪਿਲਾ ਦਿੱਤਾ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਈ। ਹੋਸ਼ ਆਉਣ ‘ਤੇ ਉਸ ਨੂੰ ਪਤਾ ਲੱਗਾ ਕਿ ਉਸ ਨਾਲ 4 ਲੜਕਿਆਂ ਨੇ ਸਮੂਹਿਕ ਬਲਾਤਕਾਰ ਕੀਤਾ ਅਤੇ ਉਸ ਨੂੰ ਗਲਤ ਕੰਮ ਕਰਨ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ:ਦਿੱਲੀ ਵਾਸੀਆਂ ਲਈ ‘ਆਪ’ ਸਰਕਾਰ ਵੱਲੋਂ ਤੋਹਫ਼ਾ,1 ਜਨਵਰੀ ‘ਤੋਂ ਸਰਕਾਰੀ ਹਸਪਤਾਲਾਂ ‘ਚ 450 ਤਰ੍ਹਾਂ ਦੇ ਟੈਸਟ ਹੋਣਗੇ ਮੁਫ਼ਤ
ਇਸ ਦੇ ਨਾਲ ਹੀ ਉਕਤ ਔਰਤ ਨੇ ਸਾਰੀ ਘਟਨਾ ਕਿਸੇ ਨੂੰ ਦੱਸਣ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਹਿੰਮਤ ਜੁਟਾ ਕੇ ਪੀੜਤਾ ਨੇ ਸਾਰੀ ਗੱਲ ਆਪਣੀ ਮਾਸੀ ਨੂੰ ਦੱਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਪੀੜਤਾ ਦੇ ਬਿਆਨ ਦੇ ਆਧਾਰ ‘ਤੇ ਦੋਸ਼ੀ ਔਰਤ ਸਮੇਤ ਅਣਪਛਾਤੇ ਨੌਜਵਾਨਾਂ ਖ਼ਿਲਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: