ਸਿੱਧੂ ਮੂਸੇਵਾਲੇ ਦੇ ਕਤਲ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰਾਂ ਆ ਰਹੀਆਂ ਨੇ ਕਿ ਸਿੱਧੂ ਮੂਸੇਵਾਲੇ ਦਾ ਇੱਕ ਹੋਰ ਕਾਤਲ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਏਅਰਪੋਰਟ ਤੋਂ ਕੀਤੀ ਗਈ ਹੈ। ਖਬਰਾਂ ਮੁਤਾਬਕ ਸਿੱਧੂ ਮੂਸੇਵਾਲੇ ਦਾ ਕਾਤਲ ਦੁਬਈ ਜਾਣ ਦੀ ਫਿਰਾਕ ਵਿਚ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂ ਜਗਤਾਰ ਸਿੰਘ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਲਈ ਦਾ ਦੇਈਏ ਕਿ ਲਾਰੈਂਸ ਗੈਂਗ ਸ਼ੂਟਰ ਵੱਲੋਂ ਧਮਕੀ ਤੋਂ ਬਾਅਦ ਮੂਸੇਵਾਲਾ ਪਰਿਵਾਰ ਨੇ ਸਿੱਧੂ ਦੇ ਮਾਪਿਆਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਹਰ ਰੋਜ਼ ਪ੍ਰਸ਼ੰਸਕ ਆਉਂਦੇ ਹਨ। ਐਤਵਾਰ ਨੂੰ ਮੂਸੇਵਾਲਾ ਦੇ ਮਾਪੇ ਉਸ ਨੂੰ ਮਿਲਣ ਆਏ। ਕਿਸੇ ਦੇ ਚਿਹਰੇ ‘ਤੇ ਇਹ ਨਹੀਂ ਲਿਖਿਆ ਹੁੰਦਾ ਕਿ ਉਹ ਅੰਦਰੋਂ ਕੀ ਸੋਚ ਰਿਹਾ ਹੈ? ਇਸ ਲਈ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਲਾਰੈਂਸ ਗੈਂਗ ਦੇ ਸ਼ੂਟਰ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਸੀ। ਜਿਸ ਵਿੱਚ ਕਿਹਾ ਸੀ ਕਿ ਤੁਸੀਂ ਅਤੇ ਤੁਹਾਡਾ ਪੁੱਤਰ ਇਸ ਦੇਸ਼ ਦੇ ਮਾਲਕ ਨਹੀਂ ਹੋ। ਜਿਸ ਨੂੰ ਤੁਸੀਂ ਚਾਹੋ ਸੁਰੱਖਿਆ ਮਿਲੇਗੀ। ਤੁਹਾਡੇ ਪੁੱਤਰ ਨੇ ਸਾਡੇ ਭਰਾਵਾਂ ਨੂੰ ਮਾਰਿਆ ਅਤੇ ਅਸੀਂ ਤੁਹਾਡੇ ਪੁੱਤਰ ਨੂੰ ਮਾਰਿਆ। ਅਸੀਂ ਨਹੀਂ ਭੁੱਲੇ ਮਨਪ੍ਰੀਤ ਮੰਨੂ ਤੇ ਜਗਰੂਪ ਰੂਪਾ ਦਾ ਫੇਕ ਐੰਨਕਾਉਂਟਰ ਹੋਇਆ ਹੈ। ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦਿੱਤੀ ਗਈ ਕਿ ਉਹ ਲਾਰੈਂਸ ਅਤੇ ਜੱਗੂ ਦੀ ਸੁਰੱਖਿਆ ਬਾਰੇ ਕੁਝ ਨਾ ਕਹਿਣ। ਹਾਲਾਂਕਿ ਮੂਸੇਵਾਲਾ ਦੇ ਪਿਤਾ ਇਸ ਮੁੱਦੇ ਨੂੰ ਵਾਰ-ਵਾਰ ਉਠਾਉਂਦੇ ਰਹੇ ਹਨ।