ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 2 ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸੁਣਵਾਈ ਕਰਦਿਆਂ ਉਸਨੂੰ 6 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮੁਕਤਸਰ ਪੁਲਿਸ ਵੱਲੋਂ 22 ਜਨਵਰੀ ਨੂੰ ਜੱਗੂ ਭਗਵਾਨਪੁਰੀਆ ਨੂੰ ਟਰਾਂਜ਼ਿਟ ਰਿਮਾਂਡ ‘ਤੇ ਦਿੱਲੀ ਤੋਂ ਪੰਜਾਬ ਲੈ ਕੇ ਆਈ ਸੀ , ਜਿੱਥੇ ਅਦਾਲਤ ਨੇ 24 ਜਨਵਰੀ ਤੱਕ ਉਸ ਨੂੰ ਪੁਲਸ ਰਿਮਾਂਡ ‘ਤੇ ਭੇਜਿਆ ਸੀ।
ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਦਰਜ FIR ਦੇ ਮਾਮਲੇ ‘ਚ ਮੁਕਤਸਰ ਲਿਆਂਦਾ ਗਿਆ ਹੈ। ਇਹ ਮਾਮਲਾ ਸਾਲ 2021 ਵਿਚ ਦਰਜ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਏ ਸਨ ਕਿ ਜੱਗੂ ਭਗਵਾਨਪੁਰੀਆ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਇਸ ਦੇ ਨਾਲ ਹੀ ਜੇਕਰ ਉਹ ਇਹ ਰਕਮ ਨਹੀਂ ਦਿੰਦਾ ‘ਤਾਂ ਉਸ ਦੇ ਮੁੰਡੇ ਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਸੀ।
ਇਹ ਵੀ ਪੜ੍ਹੋ : Netflix ਵੱਲੋਂ ਗਾਹਕਾ ਨੂੰ ਵੱਡਾ ਝਟਕਾ, ਦੋਸਤਾਂ ਨਾਲ ਪਾਸਵਰਡ ਸਾਂਝਾ ਕਰਨ ’ਤੇ ਲੱਗ ਸਕਦੈ ਭਾਰੀ ਚਾਰਜ!
ਜਾਣਕਾਰੀ ਅਨੁਸਾਰ ਇਸ ਮਾਮਲੇ ਸਬੰਧੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ 22 ਮਾਰਚ 2021 ਨੂੰ ਮਾਮਲਾ ਦਰਜ ਕੀਤਾ ਸੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸ ਮਾਮਲੇ ‘ਚ ਪੁਲਿਸ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਵੀ ਰਿਮਾਂਡ ‘ਤੇ ਲੈ ਕੇ ਆਈ ਸੀ। ਪੁਲਿਸ ਵੱਲੋਂ ਇਸ ਸਬੰਧੀ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: