ਸਿੱਧੂ ਮੂਸੇ ਵਾਲਾ ਕਤਲ ਕਾਂਡ ‘ਚ ਨਾਮਜ਼ਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਤੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੰਜਾਬ ਦੀਆਂ ਜੇਲ੍ਹਾਂ ਵਿਚੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਬੀਤੇ ਐਤਵਾਰ ਨੂੰ ਵੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 12 ਮੋਬਾਇਲ ਫੋਨ ਬਰਾਮਦ ਹੋਣ ਦੀ ਖਬਰ ਹੈ।
ਇਸ ਦੌਰਾਨ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ ਤੋਂ ਜਦੋਂ ਜੇਲ੍ਹ ਅਧਿਕਾਰੀਆਂ ਨੇ ਮੋਬਾਇਲ ਖੋਹਿਆ ਤਾਂ ਉਸ ਨੇ ਕੰਧ ਵਿਚ ਟੱਕਰਾਂ ਮਾਰ ਕੇ ਆਪਣੇ-ਆਪ ਨੂੰ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜੇਲ੍ਹ ਅਧਿਕਾਰੀਆਂ ਵੱਲੋਂ ਉਸ ਨੂੰ ਰੋਕੇ ਜਾਣ ‘ਤੇ ਉਸ ਨੇ ਅਧਿਕਾਰੀਆਂ ਨੂੰ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦਿੱਤੀਆਂ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨਾ ਦੇ ਖਿਲਾਫ ਆਈਪੀਸੀ ਦੀ ਧਾਰਾ 506 /186 ਅਤੇ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ, ਜਦਕਿ ਮੋਬਾਇਲ ਦੀ ਵਰਤੋਂ ਕਰਨ ਵਾਲੇ ਹੋਰ ਕੈਦੀਆਂ ਤੇ ਹਵਾਲਾਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।