Health Minister assures : ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੂੰ ਪ੍ਰਸਤਾਵਿਤ ਕਲੀਨੀਕਲ ਅਸਟੈਬਲਿਸ਼ਮੈਂਟ ਐਕਟ ਦੇ ਵਿਰੁੱਧ ਕੀਤੀ ਜਾਣ ਵਾਲੀ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਵਲੋਂ ਇਹ ਹੜਤਾਲ 23 ਜੂਨ 2020 ਮਤਲਬ ਅੱਜ ਤੋਂ ਕੀਤੀ ਜਾਣੀ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਸਤਾਵਿਤ ਕਲੀਨਿਕਲ ਅਸਟੈਬਲਿਸ਼ਮੈਂਟ ਐਕਟ ਨੂੰ ਲੈ ਕੇ IMA ਵਲੋਂ ਚੁੱਕੇ ਗਏ ਸਾਰੇ ਮੁੱਦਿਆਂ `ਤੇ ਵਿਚਾਰ ਕਰਨ ਲਈ ਤਿਆਰ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਇਸ ਮੁਸ਼ਕਿਲ ਘੜੀ ਵਿਚ ਸਿਹਤ ਸਹੂਲਤਾਂ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਵਲੋਂ ਵਧੀਆ ਮੈਡੀਕਲ ਸਟਾਫ ਵਲੋਂ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦ ਹੀ ਹੱਲ ਲੱਭਿਆ ਜਾਵੇਗਾ।