Hoshiarpur and Nawanshehar : ਹੁਸ਼ਿਆਰਪੁਰ ਤੇ ਨਵਾਂਸ਼ਹਿਰ ਤੋਂ ਕੋਰੋਨਾ ਦੇ ਨਵੇਂ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਹੁਸ਼ਿਆਰਪੁਰ ਤੋਂ 2 ਅਤੇ ਨਵਾਂਸ਼ਹਿਰ ਤੋਂ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 4 ਵਿਅਕਤੀ ਜਿਹੜੇ ਕਿ ਕੈਨੇਡਾ, ਦਿੱਲੀ, ਬਿਹਾਰ ਤੇ ਯੂ. ਪੀ. ਤੋਂ ਵਾਪਸ ਆਏ ਸਨ ਦੀ ਰਿਪੋਰਟ ਪਾਜੀਟਿਵ ਪਾਈ ਗਈ। ਇਸ ਤੋਂ ਇਲਾਵਾ ਇਕ ਔਰਤ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ। 416 ਸੈਂਪਲ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 411 ਨੈਗੇਟਿਵ ਪਾਏ ਗਏ। ਨਵਾਂਸ਼ਹਿਰ ਵਿਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 10 ਹੋ ਗਈ ਹੈ।
ਹੁਸ਼ਿਆਰਪੁਰ ਤੋਂ ਦੋ ਨਵੇਂ ਪਾਜੀਟਿਵ ਕੇਸ ਸਾਹਮਣੇ ਆਉਣ ਨਾਲ ਪਾਜੀਟਿਵ ਕੇਸਾਂ ਦੀ ਗਿਣਤੀ 164 ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦਿੱਤੀ। ਇਸ ਤੋਂ ਇਲਾਵਾ ਬੁੱਢਾਬੜ ਅਧੀਨ ਵੀ ਇਕ ਕੇਸ ਆਇਆ ਹੈ, ਜਿਸ ਨੂੰ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਇਕ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਤੇ ਦੂਜਾ ਪਾਜੀਟਿਵ ਮਰੀਜ਼ ਸਿਹਤ ਕੇਂਦਰ ਮੰਡ ਮੰਡੇਰ ਖੇਤਰ ਅਧੀਨ ਆਉਂਦੇ ਪਿੰਡ ਦਾ ਹੈ ਜੋ ਪਠਾਨਕੋਟ ਵਿਖੇ ਰਿਪੋਰਟ ਕੀਤਾ ਗਿਆ ਹੈ।
ਜਿਲ੍ਹੇ ਵਿਚ ਹੁਣ ਤਕ 9902 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 8748 ਨੈਗੇਟਿਵ ਆਏ ਹਨ ਅਤੇ 980 ਦੀ ਰਿਪੋਰਟਅਜੇ ਪੈਂਡਿੰਗ ਹੈ। ਜਿਲ੍ਹਾ ਹੁਸ਼ਿਆਰਪੁਰ ਵਿਖੇ ਇਸ ਵਾਇਰਸ ਨਾਲ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। 26 ਕੇਸ ਐਕਟਿਵ ਹਨ ਅਤੇ 134 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ 117 ਅਜਿਹੇ ਵਿਅਕਤੀਆਂ ਦੇ ਸੈਂਪਲ ਵੀ ਲਏ ਗਏ ਹਨ ਜਿਹੜੇ ਸੱਕੀ ਮਰੀਜ਼ਾਂ ਦੇ ਘੇਰੇ ਵਿਚ ਆ ਰਹੇ ਹਨ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਤੇ ਅਪੀਲਕੀਤੀ ਜਾ ਰਹੀ ਹੈ ਕਿ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕੀਤਾ ਜਾਵੇ ਅਤੇ ਮਾਸਕ ਪਹਿਨੇ ਬਿਨਾਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ।