If the situation : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬੇ ‘ਚ 30 ਜੂਨ ਤੋਂ ਬਾਅਦ ਲੌਕਡਾਊਨ ਅੱਗੇ ਵਧਾਉਣ ਦਾ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ ਵਾਇਰਸ ਦਾ ਪਸਾਰ ਰੋਕਣ ਲਈ ਕੋਈ ਵੀ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ। ਸੂਬੇ ‘ਚ ਹੁਣ ਤਕ ਕੋਰੋਨਾ ਮਹਾਮਾਰੀ ਦੇ ਪੰਜ ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਪਟਨ ਨੇ ਫੈਸਬੁੱਕ ਲਾਈਵ ਦੌਰਾਨ ਕਿਹਾ ਜੇਕਰ ਅਸੀਂ ਮਹਾਮਾਰੀ ਕਾਬੂ ਕਰਨ ਦੇ ਸਮਰੱਥ ਹਾਂ ਤਾਂ ਲੌਕਡਾਊਨ ਦੀ ਲੋੜ ਨਹੀਂ ਹੋਵੇਗੀ। ਪਰ ਜੇਕਰ ਹਾਲਾਤ ਕੰਟਰੋਲ ਤੋਂ ਬਾਹਰ ਹੋਏ ਤਾਂ ਲੌਕਡਾਊਨ ਤੋਂ ਬਿਨਾਂ ਕੋਈ ਬਦਲ ਨਹੀਂ ਹੋਵੇਗਾ।
ਕੈਪਟਨ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾ ਨੂੰ ਕਾਬੂ ਕਰਨ ਵਿਚ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਸਥਿਤੀ ਨੂੰ ਕੰਟਰੋਲ ਵਿਚ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਦੀ ਵੀ ਲੋਕਾਂ ਨੂੰ ਅਪੀਲ ਕੀਤੀ। ਸ਼ੁੱਕਰਵਾਰ ਸੂਬੇ ‘ਚ ਮਾਸਕ ਨਾ ਪਹਿਣਨ ਵਾਲੇ 4,024 ਲੋਕਾਂ ਦੀ ਚਲਾਨ ਕੀਤਾ ਗਿਆ ਤੇ ਜਨਤਕ ਸਥਾਨ ‘ਤੇ ਥੁੱਕਣ ਵਾਲੇ 45 ਲੋਕਾਂ ਦਾ ਚਲਾਨ ਕੱਟਿਆ ਗਿਆ। ਉਨ੍ਹਾਂ ਕਿਹਾ ਸੂਬੇ ‘ਚ ਚਾਰ ਹੋਰ ਲੈਬਾਰਟਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤੇ ਆਉਣ ਵਾਲੇ ਦਿਨਾਂ ‘ਚ ਕੋਰੋਨਾ ਵਾਇਰਸ ਦੀ ਜਾਂਚ ਦੇ ਮਾਮਲਿਆਂ ‘ਚ ਤੇਜ਼ੀ ਲਿਆਂਦੀ ਜਾਵੇਗੀ।
ਮੁੱਖ ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵਲੋਂ ਕੋਰੋਨਾ ਦੇ ਮਰੀਜ਼ਾਂ ਤੋਂ ਵਧ ਫੀਸ ਲਏ ਜਾਣ ਦੇ ਸਵਾਲ ‘ਤੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੀਮਤਾਂ ਤੈਅ ਕੀਤੀਆਂ ਜਾ ਰਹੀਆਂ ਹਨ। ਇਸ ਲਈ ਉਹ ਮੈਡੀਕਲ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ। ਉਹ ਕਿਸੇ ਵੀ ਹਾਲਤ ਵਿਚ ਮੁਨਾਫਾ ਕਮਾਉਣ ਦੀ ਮਨਜ਼ੂਰੀ ਨਹੀਂ ਦੇਣਗੇ। ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਉਨ੍ਹਾਂ ਲਈ ਸੂਬੇ ਦੇ ਲੋਕਾਂ ਦੀਆਂ ਜਾਨਾਂ ਨੂੰ ਬਚਾਉਣਾ ਤੋਂ ਵੱਡੀ ਪਹਿਲ ਹੈ ਅਤੇ ਇਸ ਵਿਚ ਉਹ ਕਿਸੇ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕਰਨਗੇ।