ਪੰਜਾਬ ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ 3 ਅਧਿਕਾਰੀਆਂ ਸਮੇਤ ਨਿਗਮ ਦੇ ਜੇਈ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਾਰੇ 4 ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਵਿਜੀਲੈਂਸ ਨੂੰ ਦੇ ਦਿੱਤਾ।
ਮੁਲਜ਼ਮਾਂ ਵਿੱਚ ਐਲਆਈਟੀ ਇੰਜਨੀਅਰ ਬੂਟਾ ਸਿੰਘ, ਐਕਸੀਅਨ ਜਗਦੇਵ ਸਿੰਘ, ਜੇਈ ਇੰਦਰਜੀਤ ਸਿੰਘ, ਨਗਰ ਨਿਗਮ ਦੇ ਜੇਈ ਮਨਦੀਪ ਸਿੰਘ, ਕਮਲਦੀਪ ਸਿੰਘ ਵਾਸੀ ਮਾਡਲ ਟਾਊਨ ਐਕਸਟੈਂਸ਼ਨ ਸ਼ਾਮਲ ਹਨ।ਵਿਜੀਲੈਂਸ ਨੇ ਜਗਦੇਵ ਸਿੰਘ, ਇੰਦਰਜੀਤ ਸਿੰਘ, ਕਮਲਦੀਪ ਸਿੰਘ ਅਤੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਸਾਰਿਆਂ ਨੇ ਮਿਲੀਭੁਗਤ ਨਾਲ ਐਲਡੀਪੀ ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ ਪਲਾਟ ਅਲਾਟ ਕੀਤੇ ਸਨ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਬਾਲਾ ਸੁਬਰਾਮਨੀਅਮ ਅਤੇ ਬੂਟਾ ਰਾਮ ਫਰਾਰ ਹਨ, ਜਿਨ੍ਹਾਂ ਦੀ ਵਿਜੀਲੈਂਸ ਤਲਾਸ਼ ਕਰ ਰਹੀ ਹੈ। ਵਿਜੀਲੈਂਸ ਟੀਮ ਦਾ ਕਹਿਣਾ ਹੈ ਕਿ ਜਲਦੀ ਹੀ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ 20 ਸਤੰਬਰ ਨੂੰ ਹੋਣੀ ਹੈ।
ਸੂਤਰਾਂ ਅਨੁਸਾਰ ਵਿਜੀਲੈਂਸ ਅਧਿਕਾਰੀ ਚਾਰਾਂ ਮੁਲਜ਼ਮਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰ ਰਹੇ ਹਨ। ਦੋਸ਼ੀ ਕਈ ਸਵਾਲਾਂ ‘ਤੇ ਚੁੱਪ ਹਨ ਅਤੇ ਕਈਆਂ ਦੇ ਜਵਾਬ ਤੋੜ-ਮਰੋੜ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੂੰ ਕਈ ਸਬੂਤ ਮਿਲੇ ਹਨ। ਮੁਲਜ਼ਮਾਂ ਦਾ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਾਕੀ ਖੁਲਾਸੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਹੋਣਗੇ।