In a heart : ਅੰਮ੍ਰਿਤਸਰ : ਮਾਂ ਜਿਸ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ ਤੇ ਜਿਹੜੀ ਬਹੁਤ ਚਾਵਾਂ ਨਾਲ ਆਪਣੇ ਬੱਚਿਆਂ ਨੂੰ ਪਾਲਦੀ ਪੋਸਦੀ ਹੈ। ਪਰ ਅੱਜ ਦੇ ਇਸ ਕਲਯੁੱਗ ‘ਚ ਜੇਕਰ ਮਾਂ ਹੀ ਆਪਣੇ ਬੱਚਿਆਂ ਦੁਸ਼ਮਣ ਬਣ ਜਾਵੇ ਤਾਂ ਉਨ੍ਹਾਂ ਦੀ ਰੱਖਿਆ ਕੌਣ ਕਰੇਗਾ? ਜਿਲ੍ਹਾ ਅੰਮ੍ਰਿਤਸਰ ਤੋਂ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਕ ਔਰਤ ਨੇ ਆਪਣੀ 7 ਸਾਲਾ ਬੱਚੀ ਦੀ ਹੱਤਿਆ ਕਰ ਦਿੱਤੀ ਅਤੇ ਉਸ ਨੂੰ ਘਰ ‘ਚ ਹੀ ਸਾੜ ਦਿੱਤਾ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਤੋਂ ਬਾਅਦ ਉਸ ਨੇ ਅੱਧਸੜੀ ਲਾਸ਼ ਨੂੰ ਪਲਾਸਟਿਕ ਬੈਗ ‘ਚ ਪਾ ਕੇ ਛੱਪੜ ਕੋਲ ਸੁੱਟ ਦਿੱਤਾ। ਪੁਲਿਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।
ਮਾਮਲਾ ਲੋਪੋਕੇ ਸਥਿਤ ਖਿਆਲਾ ਖੁਰਦ ਦਾ ਹੈ। ਮਿਲੀ ਜਾਣਕਾਰੀ ਮੁਤਾਬਕ ਖਿਆਲਾ ਖੁਰਦ ‘ਚ ਹਰਪ੍ਰੀਤ ਕੌਰ ਨਾਂ ਦੀ ਔਰਤ ਨੇ ਘਰ ‘ਚ ਹੀ ਆਪਣੀ 7 ਸਾਲਾ ਬੇਟੀ ਦੀ ਹੱਤਿਆ ਕਰ ਦਿੱਤੀ। ਉਸ ਨੇ ਮਾਸੂਮ ਬੱਚੀ ਨੂੰ ਜ਼ਿੰਦਾ ਸਾੜ ਦਿੱਤਾ। ਇਸ ਤੋਂ ਬਾਅਦ ਬੱਚੀ ਦੀ ਅੱਧਸੜੀ ਲਾਸ਼ ਨੂੰ ਪਲਾਸਟਿਕ ਦੇ ਬੈਗ ‘ਚ ਪਾ ਕੇ ਛੱਪੜ ‘ਚ ਸੁੱਟ ਦਿੱਤਾ। ਪੁਲਿਸ ਦੇ ਗਾਇਬ ਹੋਣ ਤੋਂ ਬਾਅਦ ਪੁਲਿਸ ਤੇ ਪਰਿਵਾਰ ਨੇ ਉਸ ਦੀ ਭਾਲ ਦੌਰਾਨ ਅਧਸੜੀ ਲਾਸ਼ ਬਰਾਮਦ ਕੀਤੀ। ਔਰਤ ਦੇ 4 ਬੱਚੇ ਹਨ ਤੇ ਪਤੀ ਨਾਲ ਝਗੜੇ ਤੋਂ ਬਾਅਦ ਉਹ ਗੁਰਦੁਆਰੇ ਦੇ ਇੱਕ ਸੇਵਾਦਾਰ ਨਾਲ ਰਹਿ ਰਹੀ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਮਾਂ ਨੇ ਆਪਣੀ ਹੀ ਧੀ ਨੂੰ ਕਿਉਂ ਮਾਰਿਆ?
ਪੁਲਿਸ ਨੇ ਦੱਸਿਆ ਕਿ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਮਹਿਲਾ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਤੋਂ ਪ੍ਰੇਸ਼ਾਨ ਸੀ। ਮਹਿਲਾ ਹਰਪ੍ਰੀਤ ਕੌਰ ਦੀ ਆਪਣੇ ਪਤੀ ਨਾਲ ਨਹੀਂ ਬਣਦੀ ਸੀ। ਪੁਲਿਸ ਦੇ ਸਾਹਮਣੇ ਹਰਪ੍ਰੀਤ ਕੌਰ ਨੇ ਬੱਚੀ ਦੀ ਹੱਤਿਆ ਕਰਨ ਦੀ ਗੱਲ ਕਬੂਲੀ। ਪੁਲਿਸ ਨੇ ਦੱਸਿਆ ਮਹਿਲਾ ਹਰਪ੍ਰੀਤ ਕੌਰ ਘਰ ‘ਚ ਛੋਟੀਆਂ-ਛੋਟੀਆਂ ਗੱਲਾਂ ‘ਤੇ ਪਤੀ ਅਤੇ ਬੱਚਿਆਂ ਨਾਲ ਲੜਦੀ ਸੀ।