In Ferozepur 4 : ਕੋਰੋਨਾ ਨੇ ਪੂਰੇ ਦੇਸ਼ ‘ਚ ਤਬਾਹੀ ਮਚਾਈ ਹੋਈ ਹੈ। ਹਰੇਕ ਦੇਸ਼ ਇਸ ਵਿਰੁੱਧ ਵੈਕਸੀਨ ਲੱਭਣ ‘ਚ ਲੱਗਾ ਹੋਇਆ ਹੈ ਪਰ ਅਜੇ ਤੱਕ ਸਫਲਤਾ ਹਾਸਲ ਨਹੀਂ ਹੋਈ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਨਵੇਂ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ ਤੇ ਨਾਲ ਹੀ ਮੌਤਾਂ ਦਾ ਅੰਕੜਾ ਵੀ ਦਿਨੋ-ਦਿਨ ਵੱਧ ਰਿਹਾ ਹੈ।ਅੱਜ ਜਿਲ੍ਹਾ ਫਿਰੋਜ਼ਪੁਰ ਤੋਂ 4 ਮੌਤਾਂ ਹੋ ਗਈਆਂ ਜਿਸ ‘ਚ ਇੱਕ ASI ਵੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਏ. ਐੱਸ. ਆਈ. ਆਪਣੀ ਡਿਊਟੀ ‘ਤੇ ਤਾਇਨਾਤ ਸਨ ਤੇ ਡਿਊਟੀ ਦੌਰਾਨ ਉਸ ਦੀ ਤਬੀਅਤ ਖਰਾਬ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ।
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਉਨ੍ਹਾਂ ਦਾ ਕੋਵਿਡ-19 ਸੈਂਪਲ ਲਿਆ ਗਿਆ ਪਰ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਦੂਜੇ ਹਸਪਤਾਲ ‘ਚ ਸ਼ਿਫਟ ਕਰਨ ਲਈ ਭੇਜ ਦਿੱਤਾ ਗਿਆ ਪਰ ਰਸਤੇ ‘ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਏ. ਐੱਸ. ਆਈ. ਦੀ ਕੋਰੋਨਾ ਰਿਪੋਰਟ ਪਾਜੀਟਿਵ ਪਾਈ ਗਈ। ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਉਕਤ ਏ. ਐੱਸ. ਆਈ. ਦਾ ਸਨਮਾਨ ਕੀਤਾ ਜਾਵੇਗਾ ਅਤੇ ਸਲਾਮੀ ਦਿੱਤੀ ਜਾਵੇਗੀ। ਇਸੇ ਤਰ੍ਹਾਂ ਫਿਰੋਜ਼ਪੁਰ ਛਾਉਣੀ ਦੇ ਹਰਵਿੰਦਰ ਸਿੰਘ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਤੇ ਇਸੇ ਤਰ੍ਹਾਂ ਪੂਰਨ ਚੰਦ ਨਾਂ ਦਾ ਵਿਅਕਤੀ ਵੀ ਕੋਰੋਨਾ ਵਿਰੁੱਧ ਆਪਣੀ ਜੰਗ ਹਾਰ ਗਿਆ।
67 ਸਾਲਾ ਬੀਬੀ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਅਤੇ SDM ਅਮਿਤ ਕੁਮਾਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਸਾਰੇ ਮ੍ਰਿਤਕਾਂ ਦਾ ਸਿਹਤ ਮੁਲਾਜ਼ਮਾਂ ਵੱਲੋਂ ਪੀ. ਪੀ. ਈ. ਕਿੱਟਾਂ ਪਾ ਕੇ ਪੂਰੀ ਅਹਿਤਿਆਤ ਨਾਲ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਫਿਰੋਜ਼ਪੁਰ ‘ਚ ਹੋਰ ਵੀ ਬਹੁਤ ਸਾਰੇ ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ। ਇੰਨੀ ਵੱਡੀ ਗਿਣਤੀ ਵਿਚ ਕੋਰੋਨਾ ਕੇਸ ਆਉਣ ਨਾਲ ਪ੍ਰਸ਼ਾਸਨ ਦੀ ਰਾਤਾਂ ਦੀ ਨੀਂਦ ਉਡ ਗਈ ਹੈ।