ਭਾਰਤ ਤੇ ਆਸਟ੍ਰੇਲੀਆ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ ਦੇ IS ਬਿੰਦਰਾ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਨੂੰ ਲੈ ਕੇ ਪੀਸੀਏ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 20 ਸਤੰਬਰ ਨੂੰ ਹੋਣ ਵਾਲੇ ਮੈਚ ਲਈ ਟਿਕਟਾਂ ਦੀ ਵਿਕਰੀ ਅਗਲੇ ਹਫਤੇ ਤੋਂ ਸ਼ੁਰੂ ਹੋ ਸਕਦੀ ਹੈ।
ਮੈਚ ਦੀਆਂ ਟਿਕਟਾਂ ਨੂੰ ਲੈ ਕੇ ਭਲਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਮੀਟਿੰਗ ਹੋ ਰਹੀ ਹੈ। ਪੀਸੀਏ ਦੇ ਸੀਈਓ ਦੀਪਕ ਸ਼ਰਮਾ ਨੇ ਦੱਸਿਆ ਕਿ ਮੈਚ ਲਈ ਮੋਹਾਲੀ ਦੀ ਪਿੱਚ ਤਿਆਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਗਲੇ ਹਫਤੇ ਤੋਂ ਟਿਕਟਾਂ ਦੀ ਵਿਕਰੀ ਵੀ ਸ਼ੁਰੂ ਹੋ ਜਾਵੇਗੀ। ਦਰਸ਼ਕ ਆਨਲਾਈਨ ਅਤੇ ਪੀਸੀਏ ਸਟੇਡੀਅਮ ਦੇ ਬਾਹਰ ਟਿਕਟ ਕਾਊਂਟਰ ‘ਤੇ ਟਿਕਟਾਂ ਖਰੀਦ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਖਾਸ ਗੱਲ ਇਹ ਹੈ ਕਿ ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਨੂੰ ਤਿੰਨ ਸਾਲ ਬਾਅਦ ਟੀ-20 ਮੈਚ ਦੀ ਮੇਜ਼ਬਾਨੀ ਮਿਲੀ ਹੈ। ਅਜਿਹੇ ‘ਚ ਟ੍ਰਾਈਸਿਟੀ ਦੇ ਕ੍ਰਿਕਟ ਪ੍ਰੇਮੀ ਇਸ ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵਿੱਚ ਹੋਣ ਵਾਲੇ ਇਸ ਮੈਚ ਨੂੰ ਪ੍ਰਸ਼ੰਸਕ 100 ਫੀਸਦੀ ਸਮਰੱਥਾ ਨਾਲ ਦੇਖ ਸਕਣਗੇ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।