ਦੇਸ਼ ਵਿੱਚ ਅੱਜ 73ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਾਰੇ ਭਾਰਤੀ ਆਪਣੇ-ਆਪਣੇ ਤਰੀਕੇ ਨਾਲ ਗਣਤੰਤਰ ਦਿਵਸ ਮਨਾ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਮੌਕੇ ‘ਤੇ ਰਾਸ਼ਟਰੀ ਰਾਜਧਾਨੀ ‘ਚ ਵਿਸ਼ੇਸ਼ ਜਸ਼ਨ ਜਾਰੀ ਹਨ।, ਜਿਥੇ ਦੇਸ਼ ਦੀਆਂ ਤਿੰਨੇ ਸੈਨਾਵਾਂ ਦੀ ਪਰੇਡ ਦੇ ਨਾਲ-ਨਾਲ ਵੰਨ-ਸੁਵੰਨੇ ਸੱਭਿਆਚਾਰਕ ਝਾਂਕੀ ਦੀ ਝਲਕ ਦੇਖਣ ਨੂੰ ਮਿਲਦੀ ਹੈ।
ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰਤੀ ਫੌਜ, ਪੁਲਿਸ ਦੇ ਜਵਾਨਾਂ ਅਤੇ ਆਮ ਲੋਕਾਂ ਦੇ ਗਣਤੰਤਰ ਦਿਵਸ ਸਮਾਰੋਹ ਦੀਆਂ ਵੀਡੀਓਜ਼ ਅਤੇ ਫੋਟੋਆਂ ਸਾਹਮਣੇ ਆ ਰਹੀਆਂ ਹਨ।
ਇਸ ਦੌਰਾਨ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ ਨੇ ਉੱਤਰਾਖੰਡ ਦੇ ਕੁਮਾਊਂ ਵਿੱਚ 12,000 ਫੁੱਟ ਦੀ ਉਚਾਈ ‘ਤੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ITBP ਦੇ ਜਵਾਨਾਂ ਨੇ ਉੱਤਰਾਖੰਡ ਦੇ ਕੁਮਾਊਂ ਖੇਤਰ ਵਿੱਚ 12000 ਫੁੱਟ ਦੀ ਉਚਾਈ ‘ਤੇ ਸਬ-ਜ਼ੀਰੋ ਤਾਪਮਾਨ ‘ਤੇ 73ਵਾਂ ਗਣਤੰਤਰ ਦਿਵਸ ਮਨਾਇਆ। ਇਸ ਮੌਕੇ ਕੁਮਾਊਂ ਵਿੱਚ ਜਵਾਨਾਂ ਨੇ ਬਰਫ ਨਾਲ ਢਕੀਆਂ ਚਾਦਰਾਂ ਵਿਚਾਲੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਰਾਸ਼ਟਰੀ ਗੀਤ ਗਾਇਆ।