ਦੇਸ਼ ਵਿੱਚ ਡਰੋਨ ਕ੍ਰਾਂਤੀ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਵਿੱਚ ਛੇ ਆਈ.ਟੀ.ਆਈਜ਼ ਵਿੱਚ ਡਰੋਨ ਨਿਰਮਾਣ, ਮੁਰੰਮਤ ਅਤੇ ਰੱਖ-ਰਖਾਅ ਨਾਲ ਸਬੰਧਤ ਥੋੜ੍ਹੇ ਸਮੇਂ ਦੇ ਹੁਨਰ ਪ੍ਰੋਗਰਾਮਾਂ ਦੀ ਸ਼ੁਰੂਆਤ ਇਸ ਸੈਸ਼ਨ ਤੋਂ ਕੀਤੀ ਗਈ ਹੈ। ਇਹ ਕੋਰਸ ਪੰਜਾਬ ਦੇ ਸੰਦਰਭ ਵਿੱਚ ਹੋਰ ਵੀ ਮਹੱਤਵਪੂਰਨ ਬਣ ਜਾਂਦੇ ਹਨ, ਜਿੱਥੇ ਖੇਤੀਬਾੜੀ ਅਤੇ ਹੋਰ ਖੇਤਰਾਂ ਵਿੱਚ ਡਰੋਨ ਦੀ ਵਰਤੋਂ ਲਗਾਤਾਰ ਵੱਧ ਰਹੀ ਹੈ।
ਪਾਕਿਸਤਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੇ ਜਾਣ ਦੇ ਮੱਦੇਨਜ਼ਰ ਪੰਜਾਬ ਵਿੱਚ ਡਰੋਨ ਤਕਨੀਕ ਨੂੰ ਸਮਝਣ ਵਾਲੇ ਲੋਕਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਅਜਿਹੇ ‘ਚ ਇਸ ਦੇ ਉਤਪਾਦਨ ਤੋਂ ਲੈ ਕੇ ਮੁਰੰਮਤ ਅਤੇ ਰੱਖ-ਰਖਾਅ ਤੱਕ ਹੁਨਰਮੰਦ ਲੋਕਾਂ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਇਹ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਸ ਸਮੇਂ ਪੰਜਾਬ ਵਿੱਚ ਇੱਕ ਜਾਂ ਦੋ ਪ੍ਰਾਈਵੇਟ ਯੂਨੀਵਰਸਿਟੀਆਂ ਵੱਲੋਂ ਡਰੋਨ ਨਾਲ ਸਬੰਧਤ ਕੋਰਸ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਮਾਨ ਨੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਡੀਜੀਸੀਏ ਵੱਲੋਂ ਮਾਨਤਾ ਪ੍ਰਾਪਤ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕੀਤਾ। ਉਂਜ ਪੰਜਾਬ ਵਿੱਚ ਹਾਲੇ ਤੱਕ ਸਰਕਾਰੀ ਪੱਧਰ ’ਤੇ ਡਰੋਨ ਕੋਰਸਾਂ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤਾ ਗਿਆ ਹੈ।