Jail Minister speaking : ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਗਾਇਆ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਹੁਦੇ ਦਾ ਲਾਲਚ ਹੈ। ਇਸ ਲਈ ਉਹ ਕੈਪਟਨ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਦੋਵਾਂ ਦੀ ਪਾਰਟੀ ਵਿਰੋਧੀ ਗਤੀਵਿਧੀਆਂ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜਾਣੂ ਹਨ। ਉਹ ਇਸ ਮਾਮਲੇ ਨੂੰ ਲੈ ਕੇ ਕੋਈ ਫੈਸਲਾ ਲੈਣਗੇ। ਆਜ਼ਾਦੀ ਸਮਾਰੋਹ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਆਯੋਜਿਤ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤ ਲਈ ਪਾਰਟੀ ਨੂੰ ਕਈ ਵਾਰ ਸਖਤ ਕਦਮ ਚੁੱਕਣੇ ਪੈਂਦੇ ਹਨ। ਇਸ ਵਾਰ ਵੀ ਅਜਿਹੇ ਹੀ ਫੈਸਲੇ ਦੀ ਲੋੜ ਹੈ।
ਤਰਨਤਾਰਨ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ। ਇਸ ‘ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜਾਂਚ ਕੀਤੀ ਜਾ ਰਹੀ ਹੈ। ਈ. ਡੀ. ਵਲੋਂ ਜਾਂਚ ‘ਚ ਸਹਿਯੋਗ ਨਾ ਮਿਲਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਈ. ਡੀ. ਨੂੰ ਪਹਿਲਾਂ ਆਪਣੇ ਪੁਰਾਣੇ ਕੇਸਾਂ ਨੂੰ ਨਿਪਟਾਉਣਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਸਰਕਾਰ ਤੇ ਨੇਤਾਵਾਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਦੋਵੇਂ ਸੰਸਦ ਮੈਂਬਰਾਂ ਨੇ ਜ਼ਹਿਰੀਲੀ ਸ਼ਰਾਬ ਦੇ ਅਹੁਦੇ ‘ਤੇ ਕੈਪਟਨ ਖਿਲਾਫ ਰਾਜਪਾਲ ਨੂੰ ਵੀ ਮੰਗ ਪੱਤਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦੋਵਾਂ ਨੇਤਾਵਾਂ ਨੂੰ ਪਾਰਟੀ ਤੋਂ ਕੱਢਣ ਦੀ ਸਿਫਾਰਸ਼ ਦਾ ਪੱਤਰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ। ਇਸ ਤੋਂ ਬਾਅਦ ਬਾਜਵਾ ਤੇ ਦੂਲੋ ਨੇ ਜਾਖੜ ਨੂੰ ਵੀ ਨਿਸ਼ਾਨੇ ‘ਤੇ ਲਿਆ। ਪਿਛਲੇ ਦਿਨੀਂ ਬਾਜਵਾ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਖਿਲਾਫ ਪੰਜਾਬ ਦੇ 90 ਫੀਸਦੀ ਕਾਂਗਰਸੀ ਵਿਧਾਇਕ ਹਨ ਤੇ ਕੈਪਟਨ ਨੂੰ ਹਟਾ ਕੇ ਨਵਾਂ ਮੁੱਖ ਮੰਤਰੀ ਨਾ ਬਣਾਇਆ ਗਿਆ ਤਾਂ ਪੰਜਾਬ ‘ਚ ਕਾਂਗਰਸ ਦਾ ਗੇਮਓਵਰ ਹੋ ਜਾਵੇਗਾ।