Jalandhar Commissioner of : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਕੁਝ ਸਮੇਂ ਤੋਂ ‘ਮਿਸ਼ਨ ਫਤਿਹ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨਾ ਹੈ। ਇਸੇ ਮਿਸ਼ਨ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੂੰ ਕੋਰੋਨਾ ਤੋਂ ਬਚਾਅ ਲਈ ਅਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਲੋਕਾਂ ਨੂੰ ਜਾਗਰੂਕ ਕਰਨ ਲਈ ਗੋਲਡ ਸਰਟੀਫਿਕਟ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਵਲੋਂ ਲੋਕਾਂ ਨੂੰ ਸੋਸਲ ਡਿਸਟੈਂਸਿੰਗ ਦਾ ਪਾਲਣ ਕਰਨ ਅਤੇ ਮਾਸਕ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਪੁਲਿਸ ਕਮਿਸ਼ਨਰ ਭੁੱਲਰ ਵਲੋਂ ਉਨ੍ਹਾਂ ਪੁਲਿਸ ਕਰਮਚਾਰੀਆਂ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਜਿਹੜੇ ਕੋਵਿਡ-19 ਤਹਿਤ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨੂੰ ਨਿਭਾ ਰਹੇ ਹਨ। ਭੁੱਲਰ ਵਲੋਂ ਉਨ੍ਹਾਂ ਨੂੰ ਮਾਸਕ, ਹੈਂਡ ਸੈਨੇਟਾਈਜਰ ਤੇ PPE ਕਿੱਟਾਂ ਵੀ ਉਪਲਬਧ ਕਰਵਾਈਆਂ ਗਈਆਂ ਅਤੇ ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਦੀ ਸਿਹਤ ਦਾ ਵੀ ਪੂਰੀ ਤਰ੍ਹਾਂ ਤੋਂ ਧਿਆਨ ਰੱਖਿਆ ਗਿਆ ਅਤੇ ਇਸ ਲਈ ਉਨ੍ਹਾਂ ਨੂੰ ਫਲ, ਦੁੱਧ, ਜੂਸ ਵਰਗੀਆਂ ਚੀਜ਼ਾਂ ਵੀ ਉਪਲਬਧ ਕਰਵਾਈਆਂ ਗਿਆ।
ਉਨ੍ਹਾਂ ਦੱਸਿਆ ਕਿ ਮਾਸਕ ਪਹਿਨਣ ਨਾਲ ਹੀ ਅਸੀਂ ਇਸ ਖਤਰਨਾਕ ਵਾਇਰਸ ਤੋਂ ਆਪਣਾ ਬਚਾਅ ਕਰ ਸਕਦੇ ਹਾਂ। ਭੁੱਲਰ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਗਈ ਤੇ ਇਸ ਅਧੀਨ 19588 ਲੋਕਾਂ ਦੇ ਚਲਾਨ ਵੀ ਕੱਚੇ ਗਏ ਅਤੇ ਉਨ੍ਹਾਂ ਤੋਂ 91 ਲੱਖ 39 ਹਜਾਰ ਰੁਪਏ ਦੇ ਜੁਰਮਾਨੇ ਵੀ ਵਸੂਲ ਕੀਤੇ ਗਏ। ਲੋਕਡਾਊਨ ਦੌਰਾਨ ਗਰੀਬ ਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੇ ਪੈਕੇਟ ਵੀ ਵੰਡੇ ਗਏ ਤੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਾਰਨ ਤੋਂ ਉਹ ਘਰਾਂ ਤੋਂ ਬਾਹਰ ਨਾ ਨਿਕਲਣ।