ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਮਾਨਸਾ ਪਹੁੰਚੇ, ਜਿਥੇ ਉਨ੍ਹਾਂ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਮਾਰਚ ਵਿੱਚ ‘ਆਪ’ ਦੀ ਹੀ ਸਰਕਾਰ ਬਣੇਗੀ।
ਦੱਸ ਦੇਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ 11 ਮਾਰਚ ਨੂੰ ਨਤੀਜੇ ਆਏ ਸਨ ਤੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕੀ ਸੀ। ਇਸੇ ਦੇ ਮੱਦੇਨਜ਼ਰ ਉਨ੍ਹਾਂ ਮਾਰਚ ਵਿੱਚ ‘ਆਪ’ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਨਹੀਂ ਕਰਨ ਦਿੱਤੀ ਜਾਵੇਗੀ।
ਕੇਜਰੀਵਾਲ ਇਥੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ ਇੱਕ ਮਹੀਨੇ ਵਿੱਚ 30 ਅਪ੍ਰੈਲ ਤਕ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਪਹੁੰਚ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਹਮਲਾ ਬੋਲਦਿਆਂ ਤੰਜ ਕੱਸਦਿਆਂ ਕਿਹਾ ਕਿ ਆਮ ਆਦਮੀ ਬਣਨਾ ਸੌਖਾ ਹੈ, ਪਰ ਅਮਲ ਕਰਨਾ ਔਖਾ ਹੈ। ਵਾਅਦੇ ਕਰਨੇ ਸੌਖੇ ਨੇ ਪਰ ਨਿਭਾਉਣੇ ਔਖੇ ਨੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦੇ ਤਾਂ ਵੱਡੇ-ਵੱਡੇ ਵਾਅਦੇ ਕੀਤੇ ਪਰ ਅਜੇ ਤੱਕ ਕਿਸੇ ਨੂੰ ਮੁਆਵਜ਼ਾ ਨਹੀਂ ਮਿਲਿਆ। ਇਥੋਂ ਤੱਕ ਕਿ ਜਿਸ ਹਰਪ੍ਰੀਤ ਨਾਂ ਦੇ ਜਿਸ ਕਿਸਾਨ ਨੂੰ ਗਲੇ ਲਾ ਕੇ ਪੂਰੇ ਪਿੰਡ ਦੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਸੀ, ਉਸ ਕਿਸਾਨ ਨੂੰ ਵੀ ਮੁਆਵਜ਼ਾ ਨਹੀਂ ਮਿਲਿਆ।
ਉਸ ਕਿਸਾਨ ਦਾ ਵੀ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਫੋਟੋ ਖਿਚਵਾ ਕੇ ਬੱਸਾਂ ਪਿੱਛੇ ਤਾਂ ਚਿਪਕਾ ਦਿੱਤੀ ਪਰ ਇੱਕ ਮਹੀਨੇ ਬਾਅਦ ਵੀ ਉਸ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਕੈਪਟਨ ਤੇ ਸ਼ਾਹ ਦੀ ਮੀਟਿੰਗ ਹੋਈ ਮੁਲਤਵੀ, ਕਿਸਾਨ ਅੰਦੋਲਨ ‘ਤੇ ਹੋਣੀ ਸੀ ਗੱਲਬਾਤ
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਕਿਸਾਨਾਂ ਲਈ ਹੋਰ ਵੀ ਯੋਜਨਾਵਾਂ ਹਨ। ਉਹ ਅਗਲੇ ਮਹੀਨੇ ਫਿਰ ਪੰਜਾਬ ਆਉਣਗੇ। ਹੋ ਸਕਦਾ ਹੈ ਦਸੰਬਰ ਮਹੀਨੇ ਵਿੱਚ ਉਨ੍ਹਾਂ ਦੀਆਂ ਫੇਰੀਆਂ ਇੱਕ ਤੋਂ ਵੱਧ ਵੀ ਹੋ ਜਾਣ।