ਪੰਜਾਬ ‘ਚ ਦਵਾਈਆਂ ਦੀਆਂ ਵਧੀਆਂ ਕੀਮਤਾਂ ਨੂੰ ਘੱਟ ਕਰਨ ਦੇ ਸਥਾਈ ਹੱਲ ਲਈ ਮੀਟਿੰਗ ਕੀਤੀ ਜਾਵੇਗੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਲਈ ਕੀਮਤਾਂ ਨੂੰ ਘਟਾਉਣ ਦੇ ਸਥਾਈ ਹੱਲ ਲਈ 21 ਫਰਵਰੀ ਨੂੰ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਿਰਾਂ ਦੀ ਮੀਟਿੰਗ ਸੱਦੀ ਹੈ।
ਸਪੀਕਰ ਸੰਧਵਾਂ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਇਸ ਸਬੰਧੀ ਵਿਚਾਰ ਕੀਤਾ ਜਾਵੇਗਾ। ਦਵਾਈਆਂ ਦੀ ਜ਼ਿਆਦਾ MRP ਜਿਸ ਕਾਰਨ ਦਵਾਈਆਂ ਗਰੀਬਾਂ ਦੀ ਪਹੁੰਚ ਤੋਂ ਬਾਹਰ ਹੋਣ ਕਾਰਨ ਇਸ ਮੀਟਿੰਗ ਨੂੰ ਅਹਿਮ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਅਤੇ ਸਰਕਾਰ ਵਿਚਕਾਰ ਕੜੀ ਦਾ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਅਤੇ ਇਸ ਦੇ ਸਥਾਈ ਹੱਲ ਲਈ ਕਾਰਗਰ ਕਦਮ ਚੁੱਕਣ ਲਈ ਇਹ ਮੀਟਿੰਗ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 10 ਜ਼ਿਲ੍ਹਿਆਂ ‘ਚ ‘ਆਪਰੇਸ਼ਨ’ ‘ਸੀਲ’ ਸ਼ੁਰੂ, ਅਪਰਾਧੀਆਂ ਨੂੰ ਫੜਨ ਲਈ 1600 ਜਵਾਨ ਤਾਇਨਾਤ
ਉਨ੍ਹਾਂ ਦੱਸਿਆ ਇਸ ਨਾਲ ਵਿਧਾਇਕ ਲੋਕ ਹਿੱਤ ਦੇ ਮੁੱਦੇ ‘ਤੇ ਸਦਨ ‘ਚ ਸਾਰਥਕ ਬਹਿਸ ਕਰਵਾ ਕੇ ਜਨਤਾ ਦਾ ਸਹੀ ਮਾਰਗਦਰਸ਼ਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਿਰਾਂ ਤੋਂ ਇਲਾਵਾ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਿਰਕਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: