late singer K Deep funeral today: ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਕੇ ਦੀਪ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਹੋਵੇਗਾ। ਦੱਸ ਦੇਈਏ ਕਿ ਕੇ ਦੀਪ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਬੀਮਾਰੀ ਦੇ ਚਲਦਿਆਂ ਹਸਪਤਾਲ ’ਚ ਇਲਾਜ ਭਾਰਤੀ ਸੀ, ਜਿਸ ਦੇ ਚਲਦਿਆਂ ਉਨ੍ਹਾਂ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ ਹੈ। ਕੇ ਦੀਪ ਨੇ ਲੁਧਿਆਣਾ ਦੇ ਦੀਪ ਹਸਪਤਾਲ ’ਚ ਆਖਰੀ ਸਾਹ ਲਿਆ।
ਜ਼ਿਕਰਯੋਗ ਹੈ ਕਿ ਗਾਇਕ ਕੇ ਦੀਪ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ। ਕੇ ਦੀਪ ਤੇ ਜਗਮੋਹਣ ਕੌਰ ਦੀ ਦੋਗਾਣਾ ਜੋੜੀ ਨੂੰ ਸਰੋਤਿਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਸੀ। ‘ਤੇਰਾ ਬੜਾ ਕਰਾਰਾ ਪੂਧਣਾ’ ਤੇ ‘ਬਾਬਾ ਵੇ ਕਲਾ ਮਰੌੜ’ ਸਮੇਤ ਕਈ ਹਿੱਟ ਦੇਣ ਵਾਲੇ ਕੇ ਦੀਪ ਦੇ ਜਾਣ ਨਾਲ ਸੰਗੀਤ ਜਗਤ ‘ਚ ਸੋਗ ਦੀ ਲਹਿਰ ਹੈ ।
ਉਹਨਾਂ ਦੇ ਦਿਹਾਂਤ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।ਕਈ ਗਾਇਕਾਂ ਨੇ ਉਹਨਾਂ ਦੀ ਮੌਤ ’ਤੇ ਅਫ਼ਸੋਸ ਜਤਾਇਆ ਹੈ । ਉਨ੍ਹਾਂ ਦਾ ਅੰਤਿਮ ਸਸਕਾਰ 23 ਅਕਤੂਬਰ ਨੂੰ ਦੁਪਿਹਰ 2 ਵਜੇ ਮਾਡਲ ਟਾਊਨ ਐਕਸਟੈਂਨਸ਼ਨ ਲੁਧਿਆਣਾ ਵਿਖੇ ਹੋਵੇਗਾ। ਕੇ.ਦੀਪ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਤੇਰਾ ਬੜਾ ਕਰਾਰਾ ਪੂਦਨਾ’, ‘ਬਾਬਾ ਵੇ ਕਲਾ ਮਰੋੜ’ ਵਰਗੇ ਹਿੱਟ ਗੀਤ ਦਿੱਤੇ ਹਨ ।
ਪੰਜਾਬੀ ਦੀ ਨਿਵੇਕਲੀ ਕਾਮੇਡੀ ਦੀ ਸ਼ੁਰੂਆਤ ਵੀ ਕੇ.ਦੀਪ ਵੱਲੋਂ ਕੀਤੀ ਗਈ ਸੀ। ਉਨ੍ਹਾਂ ਦੇ ਨਾਲ ਜਗਮੋਹਨ ਕੌਰ ਦੀ ਜੋੜੀ ਨੇ ਅਣਗਿਣਤ ਸਦਾਬਹਾਰ ਗੀਤ ਦਿੱਤੇ। ਇਸ ਜੋੜੀ ਨੇ ‘ਮਾਈ ਮੋਹਣੋ’ ਤੇ ‘ਪੋਸਤੀ’ ਪਾਤਰਾਂ ਦੀ ਸਿਰਜਣਾ ਕਰਕੇ ਗੀਤ ਸੰਗੀਤ ਨੂੰ ਕਾਮੇਡੀ ਰੰਗਤ ਦੇਣ ਦੀ ਨਵੀਂ ਪਿਰਤ ਵੀ ਪਾਈ।