Longowal seeks action : ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਸਾਬਕਾ ਰੇਲਵੇ ਮੰਤਰੀ ਖੁਵਾਜਾ ਸ਼ਾਦ ਰਫੀਕ ਵਲੋਂ ਮਹਾਰਾਜਾ ਰਣਜੀਤ ਸਿੰਘ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਚੰਗੇ ਸਿੱਖ ਸ਼ਰਧਾਲੂ ਸਨ। ਉਸ ਦੌਰਾਨ ਕਿਸੇ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਦਾ ਜੀਵਨ ਗੁਰੂ ਸਾਹਿਬਾਨਾਂ ਦੇ ਮੂਲ ਸਿਧਾਂਤਾਂ ‘ਤੇ ਆਧਾਰਿਤ ਸੀ। ਉਨ੍ਹਾਂ ਦੇ ਦਰਬਾਰ ਵਿਚ ਹਿੰਦੂ ਤੇ ਮੁਸਲਮਾਨ ਦੋਵਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਸੀ। ਮਹਾਰਾਜਾ ਰਣਜੀਤ ਸਿੰਘ ਵਲੋਂ ਮੰਦਰਾਂ ਤੇ ਦਰਗਾਹਾਂ ਵਿਚ ਬਰਾਬਰ ਦੀ ਮਦਦ ਕੀਤੀ ਜਾਂਦੀ ਸੀ ਪਰ ਪਾਕਿਸਤਾਨ ਦੇ ਸਾਬਕਾ ਮੰਤਰੀ ਖੁਵਾਜਾ ਸਾਦ ਰਫੀਕ ਨੇ ਮਹਾਰਾਜਾ ਰਣਜੀਤ ਸਿੰਘ ਖਿਲਾਫ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ, ਜੋ ਕਿ ਨਿੰਦਣਯੋਗ ਹੈ। ਇਸ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਕੋਲੋਂ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
ਪਾਕਿਸਤਾਨ ਦੇ ਕਸ਼ਮੀਰ ਤੋਂ ਬਿਆਨ ਜਾਰੀ ਕਰਦੇ ਹੋਏ ਗੋਪਾਲ ਸਿੰਘ ਚਾਵਲਾ ਵਲੋਂ ਵੀ ਸਾਬਕਾ ਰੇਲ ਮੰਤਰੀ ਖੁਵਾਜਾ ਵਲੋਂ ਮਹਾਰਾਜਾ ਰਣਜੀਤ ਸਿੰਘ ਖਿਲਾਫ ਕੀਤੀ ਗਈ ਗਲਤ ਸ਼ਬਦਾਵਲੀ ਦਾ ਵਿਰੋਧ ਕੀਤਾ ਗਿਆ ਸੀ ਉਨ੍ਹਾਂ ਕਿਹਾ ਕਿ ਉਹ ਗਲਤ ਦੋਸ਼ ਲਗਾ ਕੇ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਗੋਪਾਲ ਨੇ ਸਾਫ ਕੀਤਾ ਕਿ ਰਣਜੀਤ ਸਿੰਘ ਨੇ ਆਪਣੇ ਸ਼ਾਸਨ ਕਾਲ ਦੌਰਾਨ ਕਿਸੇ ਵੀ ਨੂੰ ਮੌਤ ਦੀ ਸਜ਼ਾ ਨਹੀਂ ਸੁਣਾਈ। ਉਨ੍ਹਾਂ ਦੱਸਿਆ ਕਿ ਆਪਣੇ ਸ਼ਾਸਨਕਾਲ ਦੌਰਾਨ ਕਿਸੇ ਵਿਅਕਤੀ ਨੇ ਮਹਾਰਾਜਾ ਨੂੰ ਆਜ਼ਾਨ ‘ਤੇ ਪਾਬੰਦੀ ਲਗਾਉਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਖਵਾਜਾ ਵਲੋਂ ਮਹਾਰਾਜਾ ਰਣਜੀਤ ਸਿੰਘ ‘ਤੇ ਬਹੁਤ ਹੀ ਗਲਤ ਤੇ ਬੇਬੁਨਿਆਦ ਦੋਸ਼ ਲਗਾਏ ਗਏ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ‘ਤੇ ਮਸਜਿਦਾਂ ਨੂੰ ਲੁੱਟਣ ਦੇ ਵੀ ਦੋਸ਼ ਲਗਾਏ, ਜੋ ਕਿ ਸਰਾਸਰ ਗਲਤ ਹੈ। ਇਨ੍ਹਾਂ ਸਾਰੇ ਦੋਸ਼ਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਬਹੁਤ ਸੱਟ ਪਹੁੰਚੀ ਹੈ ਤੇ ਇਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਲਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪਾਕਿਸਤਾਨ ਦੇ ਸਾਬਕਾ ਰੇਲ ਮੰਤਰੀ ਖੁਵਾਜਾ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।