ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਤੋਂ ਦਿੱਲੀ ਲਈ ਮੁੜ ਤੋਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਤਿੰਨ ਸਾਲ ਦੇ ਵਕਫੇ ਤੋਂ ਬਾਅਦ ਹੁਣ ਇੱਕ ਵਾਰ ਫਿਰ ਮਹਾਨਗਰ ਦੇ ਕਾਰੋਬਾਰੀ ਥੋੜ੍ਹੇ ਸਮੇਂ ਵਿੱਚ ਦਿੱਲੀ ਪਹੁੰਚ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਉਡਾਣ 2023 ਦੇ ਗਰਮੀਆਂ ਦੇ ਮੌਸਮ ਵਿੱਚ ਸ਼ੁਰੂ ਹੋ ਸਕਦੀਆਂ ਹਨ।
ਜਾਣਕਾਰੀ ਅਨੁਸਾਰ ਇਸ ਸਬੰਧੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਲੁਧਿਆਣਾ-ਦਿੱਲੀ-ਲੁਧਿਆਣਾ ਮੈਸਰਜ਼ ਅਲਾਇੰਸ ਏਅਰ ਨੂੰ 2017 ਵਿੱਚ ਸ਼ੁਰੂ ਹੋਈ ਬੋਲੀ ਦੇ ਪਹਿਲੇ ਦੌਰ ਵਿੱਚ ਠੇਕਾ ਦਿੱਤਾ ਗਿਆ ਸੀ। ਏਅਰਲਾਈਨ ਨੇ ਤਿੰਨ ਸਾਲਾਂ ਦੇ ਕਾਰਜਕਾਲ ਤੋਂ ਬਾਅਦ 31 ਅਗਸਤ 2020 ਨੂੰ ਰੂਟ ਦਾ ਸੰਚਾਲਨ ਬੰਦ ਕਰ ਦਿੱਤਾ ਗਿਆ ਸੀ। ਵਰਤਮਾਨ ਵਿੱਚ ਲੁਧਿਆਣਾ ਹਵਾਈ ਅੱਡੇ ‘ਤੇ ਕੋਈ ਨਿਰਧਾਰਤ ਉਡਾਣ ਸੰਚਾਲਨ ਨਹੀਂ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਕਾਰਵਾਈ, ਸਾਬਕਾ ਮੰਤਰੀ ਸਣੇ 3 IAS ਅਫਸਰ ਨੂੰ ਕੀਤਾ ਤਲਬ
ਇਸ ਸਬੰਧੀ MP ਅਰੋੜਾ ਨੇ ਵੀ 17 ਜਨਵਰੀ, 2023 ਨੂੰ ਇੱਕ ਪੱਤਰ ਲਿਖਿਆ ਸੀ। ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਕੋਵਿਡ ਦੌਰਾਨ ਉਡਾਣਾਂ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਪੱਤਰ ਵਿੱਚ ਲਿਖਿਆ ਸੀ ਕਿ ਲੁਧਿਆਣਾ ਦੇ ਲੋਕਾਂ ਦੀ ਸਹੂਲਤ ਲਈ ਜਲਦੀ ਤੋਂ ਜਲਦੀ ਲੁਧਿਆਣਾ ਤੋਂ ਉਡਾਣਾਂ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੰਸਦ ਮੈਂਬਰ ਸੰਜੀਵ ਅਰੋੜਾ ਦੇ ਪੱਤਰ ਦੇ ਜਵਾਬ ਵਿੱਚ ਸਿੰਧੀਆ ਨੇ 27 ਜਨਵਰੀ ਨੂੰ ਆਪਣਾ ਅਧਿਕਾਰਤ ਪੱਤਰ ਭੇਜ ਕੇ ਜਵਾਬ ਦਿੱਤਾ ਹੈ। ਉਨ੍ਹਾਂ ਅਰੋੜਾ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੀ ਬੇਨਤੀ ਲੁਧਿਆਣਾ ਲਈ ਉਡਾਣਾਂ ‘ਤੇ ਵਿਚਾਰ ਕਰਕੇ ਸਾਰੀਆਂ ਏਅਰਲਾਈਨਾਂ ਨੂੰ ਭੇਜ ਦਿੱਤੀ ਗਈ ਹੈ। 17 ਜਨਵਰੀ ਨੂੰ MP ਅਰੋੜਾ ਨੇ ਪੱਤਰ ਲਿਖ ਕੇ ਮਹਾਂਨਗਰ ਦੀ ਇਸ ਸਮੱਸਿਆ ਦਾ ਜ਼ਿਕਰ ਕੀਤਾ ਸੀ, ਜੋ ਹੁਣ ਹੱਲ ਹੋਣ ਜਾ ਰਿਹਾ ਹੈ।