ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ ਇੱਕ ਲੜਕੀ ਅਤੇ ਇੱਕ ਔਰਤ ਸਮੇਤ ਕੁੱਲ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ, ਨਸ਼ੀਲਾ ਪਾਊਡਰ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ 4 ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਥਾਣਾ ਜਮਾਲਪੁਰ ਦੀ ਪੁਲੀਸ ਨੇ ਬਚਿੱਤਰ ਨਗਰ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।
ਏਐਸਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਵਾਸੀ ਬਚਿੱਤਰ ਨਗਰ ਵਜੋਂ ਹੋਈ ਹੈ। ਪੁਲੀਸ ਨੇ ਆਬਕਾਰੀ ਵਿਭਾਗ ਦੇ ਵਿਨੋਦ ਕੁਮਾਰ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਇਤਲਾਹ ਦੇ ਆਧਾਰ ‘ਤੇ ਜਲੰਧਰ ਰੋਡ ‘ਤੇ ਮੈਟਰੋ ਕੱਟ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਸਲੇਮ ਟਾਬਰੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਸਬ-ਇੰਸਪੈਕਟਰ ਤਮੰਨਾ ਦੇਵੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਕਲਾਂ ਦੇ ਮੁਹੱਲਾ ਪੰਜਧੇੜੀ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਦਾਣਾ ਮੰਡੀ ਇਲਾਕੇ ‘ਚ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਘਨ੍ਹਈਆ ਲਾਲ ਵਾਸੀ ਵਿਜੇ ਨਗਰ ਅਤੇ ਕੇਵਲ ਕ੍ਰਿਸ਼ਨ ਉਰਫ਼ ਨੈਨੀ ਵਾਸੀ ਗਲੀ ਨੰਬਰ 13 ਨਾਨਕ ਨਗਰ ਵਜੋਂ ਹੋਈ ਹੈ। ਥਾਣਾ ਲਾਡੋਵਾਲ ਦੀ ਪੁਲਸ ਨੇ ਪਿੰਡ ਤਲਵੰਡੀ ਕਾਲਾ ਜੰਗਲ ਨੇੜੇ ਨਾਕਾਬੰਦੀ ਦੌਰਾਨ ਇਕ ਔਰਤ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।