ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਹਨ। ਇਸ ਤੋਂ ਪ੍ਰੇਸ਼ਾਨ ਹੋ ਕੇ ਮੰਡ ਨੇ ਅੱਜ ਲੁਧਿਆਣਾ ਕਮਿਸ਼ਨਰੇਟ ਛੱਡ ਕੇ ਪੇਂਡੂ ਖੇਤਰਾਂ ਵਿੱਚ ਜਾਣ ਦਾ ਫੈਸਲਾ ਕੀਤਾ ਹੈ। ਐਤਵਾਰ ਨੂੰ ਸੁਰੱਖਿਆ ਕਰਮਚਾਰੀਆਂ ਵੱਲੋਂ ਰੋਕੇ ਜਾਣ ਦੇ ਬਾਵਜੂਦ ਮੰਡ ਆਪਣੇ ਘਰ ਦਾ ਤਾਲਾ ਤੋੜ ਕੇ ਫਰਾਰ ਹੋ ਗਏ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਮੰਡ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਜ਼ਮੀਨ ‘ਤੇ ਲੇਟ ਗਏ।
ਦੱਸ ਦੇਈਏ ਕਿ ਗੁਰਸਿਮਰਨ ਸਿੰਘ ਮੰਡ ਨੂੰ ਧਮਕੀਆਂ ਮਿਲੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਹਨ ਅਤੇ ਆਸਪਾਸ ਦੇ ਇਲਾਕੇ ਨੂੰ ਵੀ ਘੇਰ ਲਿਆ ਗਿਆ ਹੈ। ਮੰਡ ਨੇ ਕਿਹਾ ਕਿ ਅਧਿਕਾਰੀਆਂ ਕੋਲ ਨਜ਼ਰਬੰਦੀ ਦਾ ਕੋਈ ਹੁਕਮ ਨਹੀਂ ਹੈ, ਉਸ ਨੂੰ ਜ਼ਬਰਦਸਤੀ ਨਜ਼ਰਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗੁਜਰਾਤ : ਕ੍ਰਿਕਟ ਖੇਡਦੇ ਸਮੇਂ ਇਕ ਹੋਰ ਨੌਜਵਾਨ ਨੂੰ ਹਾਰਟ ਅਟੈਕ, ਗੇਂਦਬਾਜ਼ੀ ਦੌਰਾਨ ਮੈਦਾਨ ‘ਚ ਡਿੱਗਿਆ, ਮੌ.ਤ
ਮੰਡ ਦਾ ਕਹਿਣਾ ਹੈ ਕਿ ਉਹ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਤੋਂ ਪ੍ਰੇਸ਼ਾਨ ਹਨ। ਗੁਰਸਿਮਰਨ ਮੰਡ ਨੇ ਦੱਸਿਆ ਕਿ ਸਾਢੇ ਤਿੰਨ ਮਹੀਨਿਆਂ ਤੋਂ ਘਰ ਵਿੱਚ ਬੰਦ ਰਹਿਣ ਕਾਰਨ ਉਸ ਦੇ ਘਰ ਦੀ ਆਰਥਿਕ ਹਾਲਤ ਖ਼ਰਾਬ ਹੋ ਗਈ ਹੈ। ਉਹ ਕੋਈ ਕੰਮ ਕਰਨ ਤੋਂ ਅਸਮਰੱਥ ਹੈ। ਅਫਸਰਾਂ ਤੋਂ ਤੰਗ ਆ ਕੇ ਉਹ ਲੁਧਿਆਣਾ ਕਮਿਸ਼ਨਰੇਟ ਛੱਡ ਕੇ ਜਗਰਾਓਂ ਆਦਿ ਪੇਂਡੂ ਖੇਤਰਾਂ ਵਿੱਚ ਰਹਿਣਾ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਮੰਡ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਨਜ਼ਰਬੰਦੀ ਨਾ ਹਟਾਈ ਗਈ ਤਾਂ ਉਹ ਭਲਕੇ ਘਰ ਦੀਆਂ ਚਾਬੀਆਂ ਪੁਲਿਸ ਪ੍ਰਸ਼ਾਸਨ ਨੂੰ ਸੌਂਪਣ ਲਈ ਜਾਣਗੇ। ਮੰਡ ਅਨੁਸਾਰ ਉਸ ਦੇ ਗੰਨਮੈਨ ਵੀ ਉਸ ਦੀ ਗੱਲ ਨਹੀਂ ਸੁਣਦੇ। ਮੰਡ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦਾ ACP ਉਨ੍ਹਾਂ ਦੀ ਗੱਲ ਨਹੀਂ ਸੁਣਦਾ। ਉਨ੍ਹਾਂ ਇਸ ਮਾਮਲੇ ਸਬੰਧੀ ਸੀਨੀਅਰ ਮਹਿਲਾ ਪੁਲਿਸ ਅਧਿਕਾਰੀ ਨਾਲ ਵੀ ਗੱਲ ਕੀਤੀ ਪਰ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ।
ਇਸ ਦੇ ਨਾਲ ਹੀ ਗੁਰਸਿਮਰਨ ਮੰਡ ਨੇ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਨਜ਼ਰਬੰਦੀ ਨੂੰ ਹਟਾਇਆ ਜਾਵੇ। ਮੰਡ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਖ਼ਤਰਾ ਹੈ ਤਾਂ ਜ਼ਿਲ੍ਹਾ ਪੁਲਿਸ ਕਮਿਸ਼ਨਰ ਵੱਲੋਂ ਉਨ੍ਹਾਂ ਦੇ ਦੋ ਗੰਨਮੈਨ ਕਿਉਂ ਘੱਟ ਕੀਤੇ ਗਏ ਹਨ।