ਲੁਧਿਆਣਾ ਦੇ ਮੋਤੀ ਨਗਰ ਇਲਾਕੇ ‘ਚ ਰੇਂਜ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਐਕਟਿਵਾ ਸਵਾਰ ਹੈਰੋਇਨ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 920 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 5 ਕਰੋੜ ਰੁਪਏ ਦੇ ਕਰੀਬ ਹੈ। ਗ੍ਰਿਫਤਾਰ ਕੀਤੇ ਨੌਜਵਾਨ ਦੀ ਪਛਾਣ ਜੱਸੀ ਕੁਮਾਰ ਵਾਸੀ ਭਗਤ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ DSP STF ਅਜੇ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਨੂੰ ਮੁਖਬਰ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਜੱਸੀ ਪਿਛਲੇ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰ ਰਿਹਾ ਹੈ ਅਤੇ ਉਸ ਨੇ ਅੱਜ ਹੀ ਮੋਤੀ ਨਗਰ ਤੋਂ EVS ਕਾਲੋਨੀ ਵਿੱਚ ਨਸ਼ਾ ਸਪਲਾਈ ਕਰਨ ਲਈ ਜਾਣਾ ਸੀ। ਇਸ ਸੂਚਨਾ ਤੋਂ ਬਾਅਦ STF ਟੀਮ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ। ਇਨ੍ਹਾਂ ਹੀ ਨਹੀਂ ਉਸ ਦੀ ਐਕਟਿਵਾ ਵਿੱਚ ਰੱਖੀ 920 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਸਰ ਗੰਗਾਰਾਮ ਹਸਪਤਾਲ ‘ਚ ਭਰਤੀ
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਲਜ਼ਮ ਖੁਦ ਨਸ਼ੇ ਦਾ ਆਦੀ ਹੈ ਅਤੇ ਉਸ ਨੇ ਨਸ਼ੇ ਦੀ ਪੂਰਤੀ ਲਈ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ ਸੀ। ਮੁਲਜ਼ਮ ਹੈਰੋਇਨ ਵੇਚਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਦਾ ਅਤੇ ਪਿਛਲੇ ਕਈ ਸਾਲਾਂ ਤੋਂ ਇਹ ਨਾਜਾਇਜ਼ ਧੰਦਾ ਕਰ ਰਿਹਾ ਹੈ। ਫਿਲਹਾਲ ਦੋਸ਼ੀਆਂ ਖਿਲਾਫ STF ਮੁਹਾਲੀ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਇਹ ਹੈਰੋਇਨ ਕਿੱਥੋਂ ਲਿਆ ਰਿਹਾ ਸੀ ਅਤੇ ਅੱਗੇ ਕਿੱਥੇ ਵੇਚਿਆ ਸੀ।
ਵੀਡੀਓ ਲਈ ਕਲਿੱਕ ਕਰੋ -: