ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਚਾਰ ਦਿਨਾਂ ਬਾਅਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਯੂਪੀ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੋਹਾਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਕਾਰਤੂਸ ਦੇ ਖੋਲ ਵੀ ਬਰਾਮਦ ਕੀਤੇ ਹਨ।
ਪਲਿਸ ਨੇ ਲਵਕੁਸ਼ ਰਾਣਾ ਤੇ ਆਸ਼ੀਸ਼ ਪਾਂਡੇਯ ਨਾਂ ਦੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕੁਝ ਹੋਰ ਲੋਕਾਂ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ, ਉਨ੍ਹਾਂ ਦੀ ਭਾਲ ਜਾਰੀ ਹੈ।
ਇਨ੍ਹਾਂ ਦੋਵਾਂ ‘ਤੇ ਘਟਨਾ ਦੌਰਾਨ ਉਸ ਗੱਡੀ ਵਿੱਚ ਸਵਾਰ ਹੋਣ ਦਾ ਦੋਸ਼ ਹੈ ਜੋ ਉਸ ਥਾਰ ਜੀਪ ਦੇ ਨਾਲ-ਨਾਲ ਚੱਲ ਰਹੀ ਸੀ, ਜਿਸ ਨੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਕਿਸਾਨਾਂ ਨੂੰ ਥਾਰ ਜੀਪ ਨਾਲ ਕੁਚਲੇ ਜਾਣ ਦਾ ਵੀਡੀਓ ਬੀਤੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਚ ਵਾਇਰਲ ਹੋ ਰਿਹਾ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਉਨ੍ਹਾਂ ਦੋਸ਼ੀਆਂ ਦੇ ਵੇਰਵਿਆਂ ਦੇ ਨਾਲ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ, ਜਿਨ੍ਹਾਂ ਦੇ ਖਿਲਾਫ ਲਖੀਮਪੁਰ ਖੀਰੀ ਹਿੰਸਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਚੀਫ਼ ਜਸਟਿਸ ਐਨਵੀ ਰਮਨਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਹ ਵੀ ਪੁੱਛਿਆ ਕਿ ਐਫਆਈਆਰ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ।
Instant Aloo Dosa Pan Cake | Morning Nashta Recipe | Watch Full Video On 07 October
ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਜਿਥੇ ਕਿਸਾਨ ਪੂਰੀ ਤਰ੍ਹਾਂ ਗੁੱਸੇ ਵਿੱਚ ਹਨ, ਉਥੇ ਹੀ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚ ਕੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰ ਰਹੇ ਹਨ। ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਸਿੱਧੂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਲਖੀਮਪੁਰ ਮਾਰਚ ‘ਚ CM ਚੰਨੀ ਵੀ ਹੋਏ ਸ਼ਾਮਿਲ, ਦੇਖੋ ਵੀਡੀਓ