ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦਾ 82 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਇਸ ਤੋਂ ਬਾਅਦ ਦੇਸ਼ ਦੇ ਸਾਰੇ ਛੋਟੇ-ਵੱਡੇ ਨੇਤਾ ਆਪਣੀ ਪ੍ਰਤੀਕਿਰਿਆ ਜ਼ਾਹਰ ਕਰ ਕੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਮਨਮੋਹਨ ਸਿੰਘ ਨੇ ਕਿਹਾ ਕਿ ਮੁਲਾਇਮ ਸਿੰਘ ਅਜਿਹੇ ਊਰਜਾਵਾਨ ਨੇਤਾ ਸਨ, ਜਿਨ੍ਹਾਂ ਨੂੰ ਹਰ ਕੋਈ ਪਿਆਰ ਕਰਦਾ ਸੀ। ਉਨ੍ਹਾਂ ਨੇ ਗਰੀਬਾਂ ਦੀ ਸੇਵਾ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਰਾਹੁਲ ਨੇ ਟਵੀਟ ਕੀਤਾ, “ਸ਼੍ਰੀ ਮੁਲਾਇਮ ਸਿੰਘ ਯਾਦਵ ਜੀ ਦਾ ਦਿਹਾਂਤ ਬਹੁਤ ਦੁਖਦਾਈ ਖਬਰ ਹੈ। ਉਹ ਜ਼ਮੀਨੀ ਪੱਧਰ ਦੀ ਰਾਜਨੀਤੀ ਨਾਲ ਜੁੜੇ ਇੱਕ ਸੱਚੇ ਯੋਧੇ ਸਨ। ਮੈਂ ਸ਼੍ਰੀ ਅਖਿਲੇਸ਼ ਸਮੇਤ ਸਾਰੇ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।