ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਤਰਜੀਹ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਮੰਤਰੀ ਮੀਤ ਹੇਅਰ ਨੇ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਸਕਾਰਾਤਮਕ ਮਾਹੌਲ ਸਿਰਜ ਕੇ ਨਿਵੇਕਲੇ ਪ੍ਰੋਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਗੱਲ ਕੀਤੀ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਕਿਹਾ। ਮੀਤ ਹੇਅਰ ਦੇ ਨਾਲ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੈਨੇਜਿੰਗ ਡਾਇਰੈਕਟਰ ਡਾ: ਹਰਿੰਦਰਪਾਲ ਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਦੇ ਡਾਕਟਰ OPD ‘ਚੋਂ ਬਾਹਰ ਸ਼ਹਿਰਾਂ ‘ਚ ਲੱਭਣਗੇ ਬਿਮਾਰੀ ਦੇ ਕਾਰਨ, ਲੋਕਾਂ ਨੂੰ ਕਰਨਗੇ ਜਾਗਰੂਕ
ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ 11 ਮਹੀਨਿਆਂ ਵਿੱਚ 27 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਦੇ ਨਾਲ ਹੀ ਮੀਤ ਹੇਅਰ ਨੇ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ’ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਨਵ-ਨਿਯੁਕਤ ਕਰਮਚਾਰੀ ਵਧੀਆ ਸੇਵਾਵਾਂ ਦੇ ਕੇ ਕਿਸਾਨਾਂ ਦੇ ਹਿੱਤ ਵਿੱਚ ਯੋਗਦਾਨ ਪਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: