Meeting regarding the : ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਨੀਯਤ ਕੀਤੀ ਮੀਟਿੰਗ ਵਿੱਤ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਵਿੱਤ ਕੇ.ਏ.ਪੀ.ਸਿਨਹਾ ਆਈ ਏ ਐਸ ਵੱਲੋਂ ਵਿੱਤ ਮੰਤਰੀ ਜੀ ਦੇ ਸਿਵਲ ਸਕੱਤਰੇਤ ਸਥਿਤ ਦਫਤਰ ਦਫ਼ਤਰ ਕਮਰਾ ਨੰਬਰ 17 ,ਤੀਜੀ ਮੰਜ਼ਿਲ ਚੰਡੀਗੜ੍ਹ ਵਿਖੇ ਕੀਤੀ ਗਈ। ਮੀਟਿੰਗ ਵਿਚ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਮਾਨਯੋਗ ਕੇ.ਸਿਵਾ ਪ੍ਰਸਾਦਿ ਆਈ.ਏ.ਐਸ.ਵੀ ਸਾਮਲ ਸਾਮਲ ਸਨ। ਇਹ ਮੀਟਿੰਗ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਦਰਜਾ ਚਾਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਸੱਦੀ ਗਈ ਹੈ।
ਮਨਪ੍ਰੀਤ ਬਾਦਲ ਵਲੋਂ ਇਸ ਮੀਟਿੰਗ ਵਿਚ ਸ਼ਾਮਲ ਨਾ ਹੋਣ ਦਾ ਕਾਰਨ ਕੈਬਨਿਟ ਮੀਟਿੰਗ ਵਿਚ ਹਾਜ਼ਰ ਹੋਣਾ ਸੀ। ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਚੌਕੀਦਾਰਾਂ ਨੂੰ ਰੈਗੂਲਰ ਕਰਨ ਤੇ ਰੈਗੂਲਰ ਕੀਤੇ ਚੌਕੀਦਾਰਾਂ ਨੂੰ GPF ਨੰਬਰ ਜਾਰੀ ਕਰਨ, ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਤੇ ਯੋਗਤਾ ਨੂੰ ਧਿਆਨ ਵਿਚ ਰੱਖਦੇ ਹੋਏ ਕਰਮਚਾਰੀਆਂ ਨੂੰ ਤਰੱਕੀ ਦੇਣ ਅਤੇ ਰੈਗੂਲਰ ਕਰਨ ਤੋਂ ਬਾਅਦ ਜਿਹੜੇ ਮੁਲਾਜ਼ਮ ਦੂਰ ਜਾ ਕੇ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਉਨ੍ਹਾਂ ਨੂੰ ਘਰੇਲੂ ਜਿਲ੍ਹਿਆਂ ਵਿਚ ਸ਼ਿਫਟ ਕੀਤਾ ਜਾਵੇ ਆਦਿ ਮੰਗਾਂ ਰੱਖੀਆਂ ਗਈਆਂ ਸਨ। ਮੀਟਿੰਗ ਵਿਚ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ। ਇਹ ਦਾਅਵਾ ਸੂਬਾਈ ਮੁਲਾਜ਼ਮ ਆਗੂ ਰਣਜੀਤ ਸਿੰਘ ਰਣਵਾਂ ਵਲੋਂ ਕੀਤਾ ਗਿਆ। ਨਾਲ ਹੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।