ਪੰਜਾਬ ਪੁਲਿਸ ਦੇ ਸੈਕਟਰ-77 ਸਥਿਤ ਇੰਟੈਲੀਜੈਂਸ ਦਫਤਰ ਵਿੱਚ RPG ਹਮਲਾ ਹੋਇਆ ਸੀ। ਇਸ ਹਮਲੇ ‘ਚ ਇਕ ਨਾਬਾਲਗ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਨੂੰ ਹੁਣ ਬਾਲਗ ਮੰਨਿਆ ਜਾਵੇਗਾ ਅਤੇ ਬਾਲਗ ਵਾਂਗ ਹੀ ਉਸ ‘ਤੇ ਮੁਕੱਦਮਾ ਚਲਾਇਆ ਜਾਵੇਗਾ। ਜੁਵੇਨਾਈਲ ਜਸਟਿਸ ਬੋਰਡ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਪਹਿਲੇ ਦਿਨ ਤੋਂ ਹੀ ਸ਼ੱਕ ਸੀ ਕਿ ਮੁਲਜ਼ਮ ਬਾਲਗ ਹੈ। ਪੁਲਿਸ ਨੇ ਇਸ ਨੂੰ ਆਧੁਨਿਕ ਤਰੀਕੇ ਨਾਲ ਸਾਬਤ ਵੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ, ਪੂਰੇ ਪੰਜਾਬ ਵਿੱਚ ਇਹ ਪਹਿਲਾ ਮਾਮਲਾ ਹੈ। ਪੁਲਿਸ ਨੇ ਉਸ ਨੂੰ ਸਾਥੀ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ‘ਤੋਂ ਬਾਅਦ ਮੁਹਾਲੀ ਪੁਲਿਸ ਨੇ ਉਸ ਨੂੰ ਰਿਮਾਂਡ ’ਤੇ ਲੈ ਲਿਆ।
ਇਹ ਵੀ ਪੜ੍ਹੋ : ਚੰਡੀਗੜ੍ਹ : ਔਰਤ ਦਾ ਖ਼ੌਫਨਾਕ ਕਾਰਾ, ਤਾਂਤਰਿਕ ਨਾਲ ਮਿਲ 6 ਸਾਲਾਂ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌ.ਤ
ਦੋਸ਼ੀ ‘ਤੋਂ ਪੁੱਛਗਿੱਛ ਦੌਰਾਨ ਪਹਿਲੀ ਵਾਰ ਪੁਲਿਸ ਨੂੰ ਸ਼ੱਕ ਹੋਇਆ ਸੀ ਕਿ ਉਹ ਨਾਬਾਲਗ ਨਹੀਂ ਹੈ। ਇਸ ਤੋਂ ਬਾਅਦ ਪੁਲਿਸ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਸ ਦਾ ਟੈਸਟ ਕਰਵਾਇਆ। ਇਹ ਟੈਸਟ PGIK ਦੇ ਮਾਹਿਰ ਡਾਕਟਰਾਂ ਅਤੇ ਬਾਕੀ ਟੀਮ ਵੱਲੋਂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਮੁਲਜ਼ਮ ਦੀ ਪਛਾਣ ਦਿਵਯਾਂਸ਼ੂ ਉਰਫ ਗੁੱਡੂ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: