Mr. Ratinderpal Singh Rickyਪਟਿਆਲਾ : ਸ. ਰਤਿੰਦਰਪਾਲ ਸਿੰਘ ਰਿੱਕੀ ਮਾਨ ਨੂੰ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ। ਹੁਣ ਉਹ ਸਰਹਿੰਦ ਰੋਡ ‘ਤੇ ਸਥਿਤ ਦਫਤਰ ਵਿਚ ਆਪਣਾ ਅਹੁਦਾ ਸੰਭਾਲਣਗੇ। ਨਾਲ ਹੀ ਸ. ਗੁਰਮੁਖ ਸਿੰਘ ਨੂੰ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ। ਨਵੇਂ ਨਿਯੁਕਤ ਹੋਏ ਚੇਅਰਮੈਨ ਸ. ਰਿੱਕੀ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ।
ਸ. ਰਿੱਕੀ ਮਾਨ ਨੇ ਕਿਹਾ ਕਿ ਉਹ ਕਿਸਾਨਾਂ, ਆੜ੍ਹਤੀਆਂ ਤੇ ਮੰਡੀਆਂ ਦੀ ਬਿਹਤਰੀ ਲਈ ਯੋਜਨਾ ਬਣਾਉਣਗੇ ਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਉਨ੍ਹਾਂ ਨੂੰ ਲਾਗੂ ਕਰਵਾਇਆ ਜਾਵੇਗਾ। ਉਹ ਮਾਰਕੀਟ ਕਮੇਟੀ ਪਟਿਆਲਾ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਸ਼੍ਰੀ ਕੇ. ਕੇ. ਸ਼ਰਮਾ ਨੇ ਸ. ਰਿੱਕੀ ਮਾਨ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਲੋਕ ਸੇਵਾ ਕਰਨ ਵਾਲੇ ਆਗੂਆਂ ਤੇ ਵਰਕਰਾਂ ਦਾ ਮਾਣ ਸਤਿਕਾਰ ਕਰਦਿਆਂ ਵਦ ਚੜ੍ਹ ਕੇ ਲੋਕ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ। ਮੇਅਰ ਸ਼੍ਰੀ ਸੰਜੀਵ ਸ਼ਰਮਾ ਬਿੱਟੂ ਨੇ ਵੀ ਸ. ਰਿੱਕੀ ਮਾਨ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ‘ਤੇ ਵਧਾਈ ਦਿੱਤੀ।
ਇਸ ਮੌਕੇ ਚੇਅਰਮੈਨ ਸ਼੍ਰੀ ਕੇ. ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ਼੍ਰੀ ਸੰਜੀਵ ਸ਼ਰਮਾ ਬਿੱਟੂ, ਪਟਿਆਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੰਤੋਖ ਸਿੰਘ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਬੱਤਾ, ਆੜ੍ਤੀ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਸ਼ੇਰੂ, ਸ. ਬੂਟਾ ਸਿੰਘ ਵਿਰਕ, ਡਾ. ਗੁਰਮੇਜ ਸਿੰਘ, ਸੱਕਤਰ ਮਾਰਕੀਟ ਕਮੇਟੀ ਸ਼੍ਰੀ ਅਸਵਨੀ ਕੁਮਾਰ ਮਹਿਤਾ ਆਦਿ ਹਾਜ਼ਰ ਸਨ। ਸ. ਹੈਰੀਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਹੈ ਉਹ ਕਰਕੇ ਦਿਖਾਇਆ ਹੈ ਜਿਸ ਲਈ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਸੂਬਾ ਸਰਕਾਰ ਵਲੋਂ ਪੂਰੇ ਕੀਤੇ ਜਾ ਰਹੇ ਹਨ।