Mr. Sukhbir Badal : ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਸੀ. ਐੱਮ. ਸ. ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ‘ਚ ਮੀਟਿੰਗ ਕਰਨਗੇ। ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜਿਲ੍ਹਿਆਂ ਦੀ ਵਰਕਰ ਮੀਟ ‘ਚ ਕਿਸਾਨ ਅੰਦੋਲਨ ‘ਤੇ ਰਣਨੀਤੀ ਤੈਅ ਹੋਵੇਗੀ। ਜਲੰਧਰ ਤੋਂ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਅਗਵਾਈ ‘ਚ ਵਰਕਰ ਮੀਟਿੰਗ ‘ਚ ਸ਼ਾਮਲ ਹੋਣਗੇ। ਸੀਨੀਅਰ ਨੇਤਾ ਰਣਜੀਤ ਸਿੰਘ ਰਾਣਾ ਅਤੇ ਸੁਭਾਸ਼ ਸੋਂਧੀ ਨੇ ਦੱਸਿਆ ਕਿ ਕਿਸਾਨ ਅੰਦੋਲਨ ਲਈ ਪਾਰੀਟ ਪ੍ਰਧਾਨ ਦਾ ਜੋ ਵੀ ਹੁਕਮ ਹੋਵੇਗਾ, ਉਸ ‘ਤੇ ਅਮਲ ਕਰਨਗੇ। ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਮੀਟਿੰਗ ‘ਚ ਅਗਲੀ ਰਣਨੀਤੀ ਤੈਅ ਹੋਵੇਗੀ ਜੋ ਕਿ ਸੂਬੇ ਲਈ ਬਹੁਤ ਵੱਡਾ ਟਰਨਿੰਗ ਪੁਆਇੰਟ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ।
ਪੰਜਾਬ ਕਾਂਗਰਸ ਘੱਟ-ਗਿਣਤੀ ਵਿਭਾਗ ਦੇ ਜਨਰਲ ਸਕੱਤਰ ਤੇ ਆਲ ਇੰਡੀਆ ਜਮਾਤ-ਏ-ਸਲਮਾਨੀ ਬਿਰਾਦਰੀ ਦੇ ਪ੍ਰਦੇਸ਼ ਪ੍ਰਧਾਨ ਅਖਤਰ ਸਲਮਾਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਘਰਸ਼ ‘ਚ ਮੁਸਲਿਮ ਭਾਈਚਾਰਾ ਸਹਿਯੋਗ ਕਰੇਗਾ। ਸ਼ਨੀਵਾਰ ਨੂੰ ਆਯੋਜਿਤ ਪ੍ਰੋਗਰਾਮ ਦੌਰਾਨ ਉਨ੍ਹਾਂ ਿਕਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਤੇ ਘੱਟ-ਗਿਣਤੀਆਂ ਦੇ ਖਿਲਾਫ ਹੀ ਕਾਨੂੰਨ ਬਣਾਏ ਹਨ।
ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ‘ਚ ਕੋਈ ਕਸਰ ਨਹੀਂ ਛੱਡੀ ਜਿਸ ਨਾਲ ਗਰੀਬ ਵਰਗ ਦੀਆਂ ਪ੍ਰੇਸ਼ਾਨੀਆਂ ਵਧ ਰਹੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਵਾਸੀ ਸੈੱਲ ਦੇ ਉਪ ਚੇਅਰਮੈਨ ਤੇ ਪੰਜਾਬ ਲੇਬਰ ਐਂਡ ਕੰਸਟ੍ਰਕਸ਼ਨ ਬੋਰਡ ਦੇ ਮੈਂਬਰ ਜੱਬਾਰ ਖਾਨ ਨੇ ਕਿਹਾ ਕਿ ਇੱਕ ਪਾਸੇ ਖਾਧ ਪਦਾਰਥਾਂ ਦੀ ਸਟਾਕ ਸੀਮਾ ਖਤਮ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕਿਸਾਨਾਂ ਨੂੰ ਫਸਲ ਵੇਚਣ ਨੂੰ ਲੈ ਕੇ ਸੀਮਾਵਾਂ ਤੈਅ ਕੀਤੀਆਂ ਜਾ ਰਹੀਆਂ ਹਨ। ਇਸ ਬਿੱਲ ਨਾਲ ਸਭ ਤੋਂ ਵੱਧ ਪੰਜਾਬ ਦੀ ਜਨਤਾ ਪ੍ਰਭਾਵਿਤ ਹੋਵੇਗੀ ਕਿਉਂਕਿ 80 ਫੀਸਦੀ ਲੋਕ ਖੇਤੀਬਾੜੀ ਨਾਲ ਸਬੰਧਤ ਹਨ ਜਿਸ ਕਾਰਨ ਕੇਂਦਰ ਸਰਕਾਰ ਨੂੰ ਇਹ ਨਿਯਮ ਜਲਦ ਤੋਂ ਜਲਦ ਵਾਪਸ ਲੈ ਲੈਣੇ ਚਾਹੀਦੇ ਹਨ।