ਮਾਨਸਾ ਦੇ ਪਿੰਡ ਅਹਿਮਦਪੁਰ ਵਿਚ ਇਕ ਬਜ਼ੁਰਗ ਦਿਓਰ-ਭਰਜਾਈ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਹੱਤਿਆ ਦੀ ਜਾਣਕਾਰੀ ਪਰਿਵਾਰ ਦੇ ਲੋਕਾਂ ਨੂੰ ਸਵੇਰੇ ਉਸ ਸਮੇਂ ਮਿਲੀ ਜਦੋਂ ਉਨ੍ਹਾਂ ਲਈ ਚਾਹ-ਪਾਣੀ ਲੈ ਕੇ ਗਏ। ਬੁਢਲਾਡਾ ਪੁਲਿਸ ਨੇ ਦੋਵੇਂ ਦੇਹਾਂ ਨੂੰ ਕਬਜ਼ੇ ਵਿਚ ਲੈਣ ਦੇ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।
ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂਦੇ ਪਿਤਾ ਜੰਗੀਰ ਸਿੰਘ ਆਪਣੇ ਪਸ਼ੂਆਂ ਦੀ ਰਖਵਾਈ ਲਈ ਬਾੜੇ ਵਿਚ ਸੌਂਰਹੇ ਸਨ। ਉਥੇ ਉਨ੍ਹਾਂ ਦੀ ਤਾਈ, ਤਾਇਆ ਦੇ ਬਾਹਰ ਜਾਣ ਕਾਰਨ ਆਪਣੇ ਪਸ਼ੂਆਂ ਦੇ ਬਾੜੇ ਦੀ ਰਖਵਾਲੀ ਲਈ ਸੌਂ ਰਹੀ ਸੀ। ਜਦੋਂ ਸਵੇਰੇ ਜਾ ਕੇ ਦੇਖਿਆਤਾਂ ਉਸ ਦੇ ਪਿਤਾ ਜੰਗੀਰ ਸਿੰਘ (62) ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ ਤੇ ਜਦੋਂ ਦੂਜੇ ਪਾਸੇ ਤਾਈ ਰਣਜੀਤ ਕੌਰ (60) ਦਾ ਬਿਸਤਰ ਖੋਲ੍ਹਿਆ ਗਿਆ ਤਾਂ ਉਨ੍ਹਾਂ ਦੇ ਸਿਰੇ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਰਾਮਲੱਲਾ ਲਈ PM ਮੋਦੀ ਨੇ ਅੱਜ ਤੋਂ ਸ਼ੁਰੂ ਕੀਤਾ 11 ਦਿਨ ਦਾ ਅਨੁਸ਼ਠਾਨ, ਦਿੱਤਾ ਇਹ ਖਾਸ ਸੰਦੇਸ਼
ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਬਾਲ ਕ੍ਰਿਸ਼ਨ ਸਿੰਗਲਾ ਤੇ ਡੀਐੱਸਪੀ ਬੁਲਾਡਾ ਮਨਜੀਤ ਸਿੰਘ ਨੇ ਪੁਲਿਸ ਫੋਰਸ ਨਾਲ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ। ਥਾਣਾ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਤੇ ਜਲਦ ਹੀ ਕਤਲ ਦੀ ਗੁੱਥੀ ਸੁਲਝਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ –