ਪੰਜਾਬ ਕਾਂਗਰਸ ਦਾ ਨਾਰਾਜ਼ ਧੜਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਲਈ ਮੁਹਿੰਮ ਤੇਜ਼ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਸੰਕੇਤ ਉਦੋਂ ਮਿਲੇ ਜਦੋਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਅਤੇ ਕੁਲਬੀਰ ਸਿੰਘ ਜ਼ੀਰਾ ਐਮਐਲਏ ਹੋਸਟਲ ਸਥਿਤ ਵਿਧਾਇਕ ਪ੍ਰਗਟ ਸਿੰਘ ਦੇ ਘਰ ਪਹੁੰਚੇ। ਇਹ ਮੀਟਿੰਗ ਬਹੁਤ ਹੀ ਗੁਪਤ ਤਰੀਕੇ ਨਾਲ ਹੋਈ ਪਰ ਮੀਡੀਆ ਤੋਂ ਲੁਕੀ ਨਾ ਰਹਿ ਸਕੀ।
ਮੀਟਿੰਗ ਤੋਂ ਬਾਅਦ ਜਦੋਂ ਪੱਤਰਕਾਰਾਂ ਨੇ ਮੰਤਰੀ ਤ੍ਰਿਪਤ ਸਿੰਘ ਰੰਧਾਵਾ ਨੂੰ ਇਸ ਬਾਰੇ ਪੁੱਛਿਆ ਤਾਂ ਉਹ ਬਹੁਤ ਗੁੱਸੇ ਵਿੱਚ ਆ ਗਏ ਅਤੇ ਇਹ ਕਹਿ ਕੇ ਚਲੇ ਗਏ ਕਿ ਸਭ ਕੁਝ ਮੀਡੀਆ ਨੂੰ ਨਹੀਂ ਦੱਸਿਆ ਜਾ ਸਕਦਾ।
ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਵਿੱਚ ਖਿਚੋਤਾਣ ਚੱਲ ਰਹੀ ਹੈ ਹੈ। ਨਵਜੋਤ ਸਿੰਘ ਸਿੱਧੂ ਪਾਰਟੀ ਦੀ ਵਾਗਡੋਰ ਸੰਭਾਲਣ ਦੇ ਬਾਅਦ ਤੋਂ ਹੀ ਤਾਕਤ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹਨ। ਸਿੱਧੂ ਆਪਣੀ ਹੀ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ। ਇਸ ਨਾਲ ਪੰਜਾਬ ਕਾਂਗਰਸ ਵਿੱਚ ਦੋ ਸਿੱਧੇ ਧੜੇ ਪੈਦਾ ਹੋ ਗਏ ਹਨ।
ਇਹ ਵੀ ਪੜ੍ਹੋ : ਕੈਪਟਨ ਤੇ ਸਿੱਧੂ ਵਿਚਾਲੇ ਖਿਚੋਤਾਣ ‘ਚ ਕਸੂਤੀ ਘਿਰੀ ਹਾਈਕਮਾਨ, ਲਏ ਜਾ ਸਕਦੇ ਹਨ ਵੱਡੇ ਫੈਸਲੇ
ਪੰਜਾਬ ਕਾਂਗਰਸ ਦੇ ਇਹ ਚਾਰ ਆਗੂ ਕੈਪਟਨ ਵਿਰੋਧੀ ਕੈਂਪ ਦੇ ਪ੍ਰਮੁੱਖ ਚਿਹਰੇ ਹਨ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਵਿਰੋਧੀ ਖੇਮੇ ਨੇ ਨਵੀਂ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।