One death with : ਜਿਲ੍ਹਾ ਜਲੰਧਰ ‘ਚ ਕੋਰੋਨਾ ਦਾ ਕਹਿਰ ਬਹੁਤ ਭਿਆਨਕ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿਚ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ 206 ਨਵੇਂ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ 12 ਕੇਸ ਕੁਸ਼ਟ ਆਸ਼ਰਮ ਦੇ ਰਹਿਣ ਵਾਲੇ, ਕੁਝ ਨਕੋਦਰ ‘ਚ ਪੈਂਦੇ ਪਿੰਡ ਸਰੀਂਦ ਦੇ ਤੇ ਕੁਝ ਪੁਲਿਸ ਥਾਣਾ ਫਿਲੌਰ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਅੱਜ ਜਲੰਧਰ ਵਿਖੇ ਕੋਰੋਨਾ ਕਾਰਨ ਇਕ ਵਿਅਕਤੀ ਦੀ ਵੀ ਮੌਤ ਹੋ ਗਈ। ਇਸ ਤਰ੍ਹਾਂ ਜਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 4263 ਤਕ ਪੁੱਜ ਗਈ ਹੈ।
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 150 ਮਰੀਜ਼ਾਂ ਨੂੰ ਦੋ ਦਿਨਾਂ ਵਿਚ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। 560 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਹੁਣ ਸਰਕਾਰੀ ਦਫਤਰਾਂ ਤੇ ਬੈਂਕਾਂ ਵਿਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰ ਲਏ ਹਨ। ਸਿਵਲ ਸਰਜਨ ਦਫਤਰ ‘ਚ ਵੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਰਿਪੋਰਟ ਪਾਜੀਟਿਵ ਪਾਈ ਜਾ ਰਹੀ ਹੈ। ਦਫਤਰ ਵਿਖੇ 2 ਅਧਿਕਾਰੀਆਂ ਸਮੇਤ 11 ਲੋਕਾਂ ਦੀ ਰਿਪੋਰਟ ਪਾਜੀਟਿਵ ਪਾਈ ਗਈ ਹੈ ਪਰ ਅਧਿਕਾਰੀਆਂ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।
ਕਲ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 315, ਜਲੰਧਰ 187, ਫਿਰੋਜ਼ਪੁਰ 96 ਤੇ ਪਟਿਆਲਾ ਤੋਂ 90 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 812 ਮਰੀਜ਼ ਦਮ ਤੋੜ ਚੁੱਕੇ ਹਨ। ਕਲ ਰਿਪੋਰਟ ਹੋਈਆਂ 41 ਮੌਤਾਂ ‘ਚ 7 ਪਟਿਆਲਾ, 14 ਲੁਧਿਆਣਾ, 4 ਜਲੰਧਰ, 2 ਅੰਮ੍ਰਿਤਸਰ, 2 ਫਿਰੋਜ਼ਪੁਰ, 1 ਫਤਿਹਗੜ੍ਹ ਸਾਹਿਬ, 1 ਬਰਨਾਲਾ, 1 ਕਪੂਰਥਲਾ, 1 ਮੋਗਾ, 1 ਪਠਾਨਕੋਟ, 3 ਸੰਗਰੂਰ, 1 ਫਾਜ਼ਿਲਕਾ, 1 ਗੁਰਦਾਸਪੁਰ, 1 ਹੁਸ਼ਿਆਰਪੁਰ ਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 31206 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 19431 ਮਰੀਜ਼ ਠੀਕ ਹੋ ਚੁੱਕੇ, ਬਾਕੀ 10964 ਮਰੀਜ ਇਲਾਜ਼ ਅਧੀਨ ਹਨ। ਪੀੜਤ 217 ਮਰੀਜ਼ ਆਕਸੀਜਨ ਅਤੇ 35 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।