PGI employees wrote : ਕੋਰੋਨਾ ਕਾਲ ‘ਚ ਮਰੀਜ਼ਾਂ ਦੀ ਸਹੂਲਤ ਲਈ ਪੀ. ਜੀ. ਆਈ. ਨੇ ਟੈਲੀ ਕੰਸਲਟੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਲਈ ਰੋਜ਼ਾਨਾ 1500 ਤੋਂ 2000 ਮਰੀਜ਼ਾਂ ਨੂੰ ਇਲਾਜ ਮਿਲ ਰਿਹਾ ਹੈ। ਪੀ. ਜੀ. ਆਈ. ਵਲੋਂ ਇਸ ਸਹੂਲਤ ਲਈ ਜਾਰੀ ਕੀਤੇ ਗਏ ਟੈਲੀਫੋਨ ਨੰਬਰ ਤੈਅ ਸਮਾਂ ਸੀਮਾ ਦੇ ਅੰਦਰ ਬਿਜੀ ਮਿਲਣ ਮਰੀਜ਼ਾਂ ਨੂੰ ਕਾਫੀ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਦੀ ਸਮੱਸਿਆ ਪੀ. ਜੀ. ਆਈ. ‘ਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਵੀ ਝੇਲਣੀ ਪੈ ਰਿਹੀ ਹੈ। ਇਸ ਸਮੱਸਿਆ ਦੇ ਹੱਲ ਲਈ ਪੀ. ਜੀ. ਆਈ. ਰੈਜ਼ੀਡੈਂਸ਼ੀਅਲ ਕੰਪਲੈਕਸ ਵੈਲਫੇਅਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਵੱਖ ਤੋਂ ਟੈਲੀਫੋਨ ਨੰਬਰ ਜਾਰੀ ਕਰਨ ਦੀ ਮੰਗ ਕੀਤੀ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਚੰਦਰ ਨੇ ਦੱਸਿਆ ਕਿ ਪੀ. ਜੀ. ਆਈ. ਪੀ. ਜੀ. ਆਈ. ਰੈਜ਼ੀਡੈਂਸ਼ੀਅਲ ਕੰਪਲੈਕਸ ਵੈਲਫੇਅਰ ਐਸੋਸੀਏਸ਼ਨ ਦੇ ਚ ਕੰਮ ਕਰਨ ਵਾਲੇ ਲਗਭਗ 5000 ਮੁਲਾਜ਼ਮ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਉਥੇ ਰਹਿ ਰਹੇ ਹਨ। ਇਨ੍ਹਾਂ ‘ਚ ਬਜ਼ੁਰਗ ਮਾਤਾ-ਪਿਤਾ ਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਦੀ ਸਿਹਤ ਸਬੰਧੀ ਸਮੱਸਿਆ ਹੁੰਦੀ ਹੈ। ਸਟਾਫ ਕਲੀਨਿਕ ‘ਚ ਜਾਣ ‘ਤੇ ਸ਼ੁਰੂਆਤੀ ਇਲਾਜ ਦੇ ਕੇ ਸਬੰਧਤ ਵਿਭਾਗਾਂ ‘ਚ ਰੈਫਰ ਕਰ ਦਿੱਤਾ ਜਾਂਦਾ ਹੈ।
ਸਬੰਧਤ ਵਿਭਾਗ ‘ਚ ਮਾਹਿਰ ਡਾਕਟਰ ਨੂੰ ਦਿਖਾਉਣ ਲਈ ਟੈਲੀ ਸਰਵਿਸ ਜ਼ਰੀਏ ਜਾਣਾ ਪੈ ਰਿਹਾ ਹੈ। ਅਜਿਹੇ ‘ਚ ਰਜਿਸਟ੍ਰੇਸ਼ਨ ਲਈ ਤੈਅ ਕੀਤੀ ਗਈ ਸਮਾਂ ਸੀਮਾ ‘ਚ ਨੰਬਰ ਬਿਜ਼ੀ ਰਹਿਣ ਨਾਲ ਕਾਫੀ ਪ੍ਰੇਸ਼ਾਨੀ ਆ ਰਹੀ ਹੈ। ਇਸ ਲਈ ਪੀ. ਜੀ. ਆਈ. ਪ੍ਰਸ਼ਾਸਨ ਨੂੰ ਆਪਣੇ ਕਰਮਚਾਰੀਆਂ ਲਈ ਵੱਖ ਤੋਂ ਨੰਬਰ ਜਾਰੀ ਕਰਨਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਨੂੰ ਸਮੇਂ ‘ਤੇ ਇਲਾਜ ਮਿਲ ਸਕੇ ਅਤੇ ਉਨ੍ਹਾਂ ਦਾ ਸਮਾਂ ਬਚ ਸਕੇ ਜਿਸ ਨਾਲ ਆਪਣੀ ਡਿਊਟੀ ਨੂੰ ਸਹੀ ਤਰੀਕੇ ਨਾਲ ਕਰ ਸਕਣ।