ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਕਾਰਗਿਲ ਪਹੁੰਚ ਗਏ ਹਨ। ਉਹ ਇੱਥੇ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਉਣਗੇ। ਪ੍ਰਧਾਨ ਮੰਤਰੀ ਪਿਛਲੇ ਅੱਠ ਸਾਲਾਂ ਤੋਂ ਫੌਜ ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾ ਰਹੇ ਹਨ।
ਸਾਲ 2014 ਵਿੱਚ ਜਦੋਂ ਤੋਂ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਹ ਹਮੇਸ਼ਾ ਸੈਨਿਕਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਹਨ।
ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਉਣ ਦੀ ਆਪਣੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਜੰਮੂ-ਕਸ਼ਮੀਰ ਦੇ ਕਾਰਗਿਲ ਦ੍ਰਾਸ ਪਹੁੰਚੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਤੋਂ ਪਹਿਲਾਂ ਦੀਵਾਲੀ ਦੇ ਤਿਉਹਾਰ ‘ਤੇ ਪੀਐਮ ਮੋਦੀ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਪਹੁੰਚ ਰਹੇ ਹਨ। ਉਹ ਸਭ ਤੋਂ ਪਹਿਲਾਂ 21 ਅਕਤੂਬਰ ਨੂੰ ਬਾਬਾ ਕੇਦਾਰਨਾਥ ਅਤੇ ਬਦਰੀਨਾਥ ਦੇ ਦਰਸ਼ਨਾਂ ਲਈ ਆਏ ਸੀ। ਇਸ ਤੋਂ ਬਾਅਦ 23 ਅਕਤੂਬਰ ਨੂੰ ਉਨ੍ਹਾਂ ਨੇ ਅਯੁੱਧਿਆ ਦੇ ਦੀਪ ਉਤਸਵ ‘ਚ ਸ਼ਿਰਕਤ ਕੀਤੀ।