ਫਿਰੋਜ਼ਪੁਰ ਦੇ ਪਿੰਡ ਕਮਾਲ ਵਾਲਾ ਖੁਰਦ ਅਤੇ ਪਿੰਡ ਮੇਘਾ ਰਾਏ ਹਿਠਾੜ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਥਾਣਾ ਮੱਲਾਂਵਾਲਾ ਅਤੇ ਗੁਰੂਹਰਸਹਾਏ ‘ਚ ਛਾਪੇਮਾਰੀ ਕਰਦੇ ਹੋਏ 50 ਬੋਤਲਾਂ ਨਜਾਇਜ਼ ਸ਼ਰਾਬ ਅਤੇ 160 ਕਿਲੋ ਲਾਹਣ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 4 ਵਿਅਕਤੀ ਫਰਾਰ ਹੋ ਗਏ। ਫਰਾਰ ਲੋਕਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ASI ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਗਸ਼ਤ ਦੌਰਾਨ ਪਿੰਡ ਕਮਾਲਵਾਲਾ ਖੁਰਦ ‘ਚ ਪਹੁੰਚੀ। ਇੱਥੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਾਰਜ਼ ਪੁੱਤਰ ਬਸ਼ੀਰ ਨਜਾਇਜ਼ ਸ਼ਰਾਬ ਤਿਆਰ ਕਰਕੇ ਵੇਚਦਾ ਹੈ। ਉਸ ਨੇ ਆਪਣੇ ਘਰ ਵਿਚ ਨਜਾਇਜ਼ ਸ਼ਰਾਬ ਰੱਖੀ ਹੋਈ ਹੈ। ਇਸ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਟੀਮ ਨੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿਚ ਪੁਲਿਸ ਨੇ 50 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਨਾਮਜ਼ਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ Swiggy ਨੇ ਡਿਲੀਵਰ ਕੀਤੇ 3.50 ਲੱਖ ਬਿਰਿਆਨੀ ਤੇ 61,000 ਤੋਂ ਵੱਧ ਪਿੱਜ਼ਾ ਦੇ ਆਰਡਰ
ਦੂਜੇ ਪਾਸੇ ASI ਗੁਰਦੇਵ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ,ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੱਖਾ ਸਿੰਘ, ਮਨਜੀਤ ਸਿੰਘ, ਅਮਰਜੀਤ ਸਿੰਘ ਅਤੇ ਬੂਟਾ ਸਿੰਘ ਪੁੱਤਰ ਬਗੀਚਾ ਨਾਜਾਇਜ਼ ਸ਼ਰਾਬ ਤਿਆਰ ਕਰਨ ਅਤੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਸ ਸਮੇਂ ਵੀ ਉਨ੍ਹਾਂ ਦੇ ਘਰ ਨਾਜਾਇਜ਼ ਸ਼ਰਾਬ ਪਈ ਹੈ। ਪੁਲਿਸ ਨੇ ਤੁਰੰਤ ਛਾਪਾ ਮਾਰ ਕੇ ਉਥੋਂ 160 ਕਿਲੋ ਲਾਹਣ ਬਰਾਮਦ ਕੀਤੀ। ਇਸ ਦੌਰਾਨ ਪੁਲਿਸ ਨੂੰ ਦੇਖ ਕੇ ਨਾਮਜ਼ਦ ਵਿਅਕਤੀ ਫ਼ਰਾਰ ਹੋ ਗਏ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: