CIA ਸਟਾਫ਼ ਨਵਾਂਸ਼ਹਿਰ ਦੇ ਪੁਲਿਸ ਨੇ ਚੰਡੀਗੜ੍ਹ ਤੋਂ ਨਵਾਂਸ਼ਹਿਰ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਇੱਕ ਵਿਅਕਤੀ ਨੂੰ 40 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਹੈ। CIA ਸਟਾਫ਼ ਦੇ ASI ਰਜਿੰਦਰ ਕੁਮਾਰ ਨੇ ਆਪਣੀ ਪੀਲਿਸ ਦੀ ਟੀਮ ਸਮੇਤ ਮਿਲੀ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਉਕਤ ਵਿਅਕਤੀ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਭਵਾਨੀ ਨਗਰ, ਹੁਸ਼ਿਆਰਪੁਰ ਵੱਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ CIA ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਨਵਾਂਸ਼ਹਿਰ ਤੋਂ ਬਾਈਪਾਸ ਮਹਾਲੋਂ ਰਾਹੀਂ ਲੰਗੜੋਆ ਵੱਲ ਜਾ ਰਹੀ ਸੀ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੋਹਿਤ ਕੁਮਾਰ ਲੀਚੀਆਂ ਵਾਲੇ ਬਾਗ ਨੇੜੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਪਣੀ ਇਨੋਵਾ ਕਾਰ ਵਿੱਚ ਨਾਜਾਇਜ਼ ਸ਼ਰਾਬ ਲਿਆ ਰਿਹਾ ਹੈ। ਉਨ੍ਹਾਂ ਤੁਰੰਤ ਨਾਕਾਬੰਦੀ ਕਰਕੇ ਉਕਤ ਵਿਅਕਤੀ ਦੀ ਇਨੋਵਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਚੈਕਿੰਗ ਦੌਰਾਨ ਗੱਡੀ ਵਿੱਚੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਵਿਚ ਸ਼ਰਾਬ ਦੀਆਂ 480 ਬੋਤਲਾਂ ਸਨ।
ਇਹ ਵੀ ਪੜ੍ਹੋ : ਲਖਨਊ ‘ਚ ਫਲਾਈਓਵਰ ਤੋਂ 30 ਫੁੱਟ ਹੇਠਾਂ ਡਿੱਗੀ ਬੋਲੈਰੋ, ਹਾਦਸੇ ‘ਚ 3 ਲੋਕਾਂ ਦੀ ਮੌ.ਤ
ਸੂਚਨਾ ਅਨੁਸਾਰ 40 ਪੇਟੀਆਂ ਵਿੱਚੋਂ ਸ਼ਰਾਬ ਦੀਆਂ 480 ਬੋਤਲਾਂ ਸਨ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























