Private hospitals will : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਚਲਾਈ ਗਈ ‘ਮਿਸ਼ਨ ਫਤਿਹ’ ਮੁਹਿੰਮ ਅਧੀਨ ਸੂਬਾ ਸਰਕਾਰ ਨੇ ਐਤਵਾਰ ਨੂੰ ਇਕ ਮਹੱਤਵਪੂਰਨ ਫੈਸਲੇ ਵਿਚ ਪੰਜਾਬ ਰਾਜ ਦੇ ਨਿੱਜੀ ਹਸਪਤਾਲਾਂ ਨੂੰ ਲਾਗਤ ਕੀਮਤ ‘ਤੇ ਸਰਕਾਰੀ ਪਲਾਜ਼ਮਾਂ ਬੈਂਕ ਤੋਂ ਪਲਾਜ਼ਮਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਚਕਿਸਤਾ ਸਿੱਖਿਆ ਤੇ ਖੋਜ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਲਾਜ਼ਮਾ ਬੈਂਕ ਦੀ ਸਥਾਪਨਾ ਵਾਲੇ ਦਿਨ ਤੋਂ ਹੀ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਵਲੋਂ ਪਲਾਜ਼ਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਇਸ ‘ਤੇ ਸਰਕਾਰ ਵਲੋਂ ਫੈਸਲਾ ਲਿਾ ਗਿਆ ਹੈ ਕਿ ਨਿੱਜੀ ਹਸਪਤਾਲਾਂ ਨੂੰ ਲਾਗਤ ਕੀਮਤ ਜੋ ਕਿ 20 ਹਜ਼ਾਰ ਰੁਪਏ ਪ੍ਰਤੀ ਯੂਨਿਟ ਹੈ ‘ਤੇ ਪਲਾਜ਼ਮਾ ਉਪਲਬਧ ਕਰਵਾਇਆ ਜਾਵੇਗਾ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਮੁਫਤ ਉਪਲਬਧ ਕਰਵਾਇਆ ਜਾਵੇਗਾ। ਵਿਭਾਗ ਵਲੋਂ ਇਸ ਸਬੰਧ ਵਿਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਪਹਿਲੇ ਪਲਾਜ਼ਮਾ ਬੈਂਕ ਦਾ ਉਦਘਾਟਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪਿਛਲੀ 21 ਜੁਲਾਈ ਨੂੰ ਆਨਲਾਈਨ ਕੀਤਾ ਗਿਆ ਸੀ।