ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ ਮੁੜ ਸਵਾਲ ਉੱਠ ਰਹੇ ਹਨ। ਇਥੇ ਜੇਲ੍ਹ ਵਿੱਚ ਸਰਚ ਓਪਰੇਸ਼ਨ ਦੌਰਾਨ ਵੱਡੀ ਮਾਤਰਾ ਵਿਚ ਪਾਬੰਦੀਸ਼ੁਦਾ ਵਸਤੂ ਅਤੇ 18 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਹ ਖੇਪ ਜੇਲ੍ਹ ਵਿਚ ਬੰਦ ਦੋ ਕੈਦੀਆਂ ਕੋਲੋਂ ਬਰਾਮਦ ਹੋਈ ਹੈ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ‘ਚ ਕੋਵਿਸ਼ੀਲਡ ਵੈਕਸੀਨ ਦਾ ਸਟਾਕ ਹੋਇਆ ਖਤਮ
ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ਦੇ ਹੁਕਮਾਂ ’ਤੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਅਤੇ ਨਰਿੰਦਰ ਸਿੰਘ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਦੋ ਕੈਦੀਆਂ ਕਰਨ ਅਤੇ ਮੋਨੂੰ ਕੋਲੋਂ 1-1 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਦੀਆਂ ਵੱਖ-ਵੱਖ ਥਾਵਾਂ ਤੋਂ 18 ਮੋਬਾਈਲ, 180 ਬੀੜੀਆਂ ਦੇ ਬੰਡਲ, 1 ਸਿਗਰਟ ਦਾ ਪੈਕਟ, 7 ਤੰਬਾਕੂ ਦੇ ਪੈਕਟ,13 ਕੂਲ ਲਿਪ ਬਾਮ, 7 ਮੋਬਾਈਲ ਚਾਰਜਰ ਅਤੇ 2 ਮੋਬਾਈਲ ਈਅਰਫ਼ੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਸ਼ਾਸਨ ਅਨੁਸਾਰ ਇਹ ਖੇਪ ਜੇਲ੍ਹ ਦੇ ਬਾਹਰੋਂ ਅੰਦਰ ਸੁੱਟੀ ਗਈ ਸੀ। ਜਿਸ ਨੂੰ ਸਮੇਂ ਸਿਰ ਕਾਬੂ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: