Protest by former : ਕੋਰੋਨਾ ਮਹਾਮਾਰੀ ਦੇ ਵਧ ਰਹੇ ਅਸਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਲੋਂ ਹਫਤੇ ਵਿਚ ਛੁੱਟੀ ਵਾਲੇ ਦਿਨ ਸੂਬੇ ਵਿਚ ਪੂਰਨ ਲੌਕਡਾਊਨ ਰਹੇਗਾ ਪਰ ਸ਼ਰਾਬ ਦੇ ਠੇਕਿਆਂ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਅੱਜ ਐਤਵਾਰ ਸਾਰਾ ਪੰਜਾਬ ਬੰਦ ਹੈ ਪਰ ਸ਼ਰਾਬ ਦੇ ਠੇਕੇ ਖੁੱਲ੍ਹੇ ਹਨ, ਜਿਸ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਵਿਰੋਧ ਵਿਚ ਅੰਮ੍ਰਿਤਸਰ ਦੇ ਸਾਬਕਾ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸਾਬਕਾ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੌਕਡਾਊਨ ਦਾ ਮਤਲਬ ਪੂਰਾ ਲੌਕਡਾਊਨ ਹੋਣਾ ਚਾਹੀਦਾ ਹੈ। ਸਰਕਾਰ ਨੇ ਬਾਕੀ ਦੇ ਕਾਰੋਬਾਰ ਬੰਦ ਕਰ ਦਿੱਤੇ ਹਨ ਪਰ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ।
ਸ਼ਰਾਬ ਦੇ ਠੇਕਿਆਂ ਦਾ ਮਾਮਲਾ ਕਾਫੀ ਦੇਰ ਤੋਂ ਸੁਰਖੀਆਂ ਵਿਚ ਬਣਿਆ ਹੋਇਆ ਹੈ। ਕੈਪਟਨ ਵਲੋਂ ਵਾਰ-ਵਾਰ ਇਸ ਮੌਕੇ ਸਾਬਕਾ ਪੁਲਿਸ ਅਧਿਕਾਰੀ ਨੇ ਐਸਐਚਓ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਗੁਰੂ ਦੀ ਨਗਰੀ ਹੈ, ਇਥੇ ਸ਼ਰਾਬ ਦੇ ਸਾਰੇ ਠੇਕੇ ਬੰਦ ਹੋਣੇ ਚਾਹੀਦੇ ਹਨ। ਸਾਬਕਾ ਅਧਿਕਾਰੀ ਨੇ ਦੱਸਿਆ ਹੈ ਕਿ ਸੁਲਤਾਨਵਿੰਡ ਰੋਡ ਤੋਂ ਸਿੱਧੀ ਸੜਕ ਹਰਿਮੰਦਰ ਸਾਹਿਬ ਨੂੰ ਜਾਂਦੀ ਹੈ, ਉਸ ਸੜਕ ਉਤੇ ਦੇ ਸਾਰੇ ਠੇਕੇ ਖੁੱਲੇ ਹਨ, ਉਨ੍ਹਾਂ ਨੂੰ ਬੰਦ ਕਰਨਾ ਚਾਹੀਦਾ ਹੈ। ਅੰਮ੍ਰਿਤਸਰ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਲੌਕਡਾਊਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ। ਇਨ੍ਹਾਂ ਹਾਲਾਤਾਂ ਵਿਚ ਠੇਕੇ ਖੋਲ੍ਹ ਕੇ ਰੱਖਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਸਵੇਰੇ ਘਰ ਤੋਂ ਆਉਂਦੇ ਹੋਏ ਉਨ੍ਹਾਂ ਨੂੰ ਕਈ ਨਾਕਿਆਂ ‘ਤੇ ਰੋਕਿਆ ਗਿਆ। ਸਰਕਾਰ ਨੂੰ ਚਾਹੀਦਾ ਹੈ ਕਿ ਸ਼ਰਾਬ ਠੇਕਿਆਂ ਨੂੰ ਵੀ ਲੌਕਡਾਊਨ ਵਿਚ ਬੰਦ ਕਰ ਦੇਣਾ ਚਾਹੀਦਾ ਹੈ।
ਜਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਦਾ ਕਹਿਰ ਸਭ ਤੋਂ ਵਧ ਹੈ। ਇਥੇ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਸੂਬੇ ਵਿਚ ਸਭ ਤੋਂ ਵਧ ਹੈ। ਇਸ ਦਾ ਮੁੱਖ ਕਾਰਨ ਲੋਕਾਂ ਵਲੋਂ ਪ੍ਰਸ਼ਾਸਨਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਅਜਿਹੇ ਹਾਲਾਤ ਵਿਚ ਜ਼ਰੂਰੀ ਹੈ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਾਨੂੰਨ ਬਣਾਏ ਜਾਣ ਅਤੇ ਇਨ੍ਹਾਂ ਦੀ ਸਖਤਾਈ ਨਾਲ ਪਾਲਣਾ ਕੀਤੀ ਜਾਵੇ ਤੇ ਲੌਕਡਾਊਨ ਦਰਮਿਆਨ ਸ਼ਰਾਬ ਦੇ ਠੇਕਿਆਂ ਨੂੰ ਵੀ ਬੰਦ ਕਰਵਾਇਆ ਜਾਵੇ।