Punjab AG Atul : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਪਤਨੀ ਰਮੀਜਾ ਦੁਆਰਾ ਸੂਬੇ ਦੇ ਐਡੀਸ਼ਨਲ ਐਡਵੋਕੇਟ ਜਨਰਲ ਅਹੁਦੇ ਤੋਂ ਦਿੱਤਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅਸਤੀਫੇ ਲਈ ਨਿੱਜੀ ਤੇ ਮੌਜੂਦਾ ਸਥਿਤੀਆਂ ਨੂੰ ਕਾਰਨ ਦੱਸਿਆ ਸੀ। ਅਤੁਲ ਨੰਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਨੇੜੇ ਹਨ ਤੇ ਉਨ੍ਹਾਂ ਦੀ ਪਤਨੀ ਦਾ ਅਸਤੀਫਾ ਚਰਚਾ ਦਾ ਕਾਰਨ ਬਣ ਗਿਆ ਸੀ ਪਰ ਮੁੱਖ ਮੰਤਰੀ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਅਸਤੀਫਾ ਨਾਮਜ਼ੂਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਇਸ ਤਹ੍ਹਾਂ ਦੇ ਕਾਬਲ ਵਕੀਲ ਨੂੰ ਜਾਣ ਨਹੀਂ ਦੇ ਸਕਦੇ।