ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਦੇ ਆਦੇਸ਼ ‘ਤੇ ਪੰਜਾਬ ਵਿਚ ਅਪਰਾਧਾਂ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਇਸੇ ਲੜੀ ‘ਚ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਸੰਭਾਵਿਤ ਠਿਕਾਣਿਆਂ ‘ਤੇ ਰੋਜ਼ਾਨਾ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ 7-8 ਮਹੀਨਿਆਂ ਦੌਰਾਨ ਕੀਤੀ ਗਈ ਸਖ਼ਤ ਮਿਹਨਤ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜਿਸ ਤਰ੍ਹਾਂ ਨਸ਼ਾ ਤਸਕਰਾਂ ‘ਤੇ ਦਬਾਅ ਬਣਾ ਰਹੀ ਹੈ, ਉਸ ਦੇ ਸਾਕਾਰਾਤਮਕ ਨਤੀਜੇ ਜਲਦੀ ਹੀ ਲੋਕਾਂ ਦੇ ਸਾਹਮਣੇ ਹੋਣਗੇ। ਪੰਜਾਬ ਪੁਲਿਸ ਦੇ ਦਬਾਅ ਕਾਰਨ ਨਸ਼ਾ ਤਸਕਰਾਂ ਵਿੱਚ ਹਫੜਾ-ਦਫੜੀ ਮਚ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਚੋਰਾਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ PNB ‘ਚ 20 ਲੱਖ ਰੁਪਏ ਦੀ ਲੁੱਟ
DGP ਨੇ ਕਿਹਾ ਕਿ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਪੁਲਿਸ ਨੂੰ ਜਨਤਾ ਦੇ ਸਹਿਯੋਗ ਦੀ ਜ਼ਰੂਰਤ ਹੈ। ਇਸ ਲਈ ਪੁਲਿਸ ਕਮਿਸ਼ਨਰਾਂ ਅਤੇ SSP’s ਨੂੰ ਜਨਤਾ ਨਾਲ ਨੇੜਤਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। DGP ਗੌਰਵ ਅਨੁਸਾਰ ਪੰਜਾਬ ਪੁਲਿਸ ਅਤੇ ਅਧਿਕਾਰੀਆਂ ਨੂੰ ਜਨਤਾ ਤੋਂ ਜੋ ਅਹਿਮ ਜਾਣਕਾਰੀ ਮਿਲੇਗੀ, ਉਹ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਹਾਈ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: